

ਮਾਨਸਾ 25 ਜੁਲਾਈ : (ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਵੱਲੋਂ ਬਾਕੀ ਟੀਮ ਮੈਂਬਰਾਂ ਦੇ ਸਹਿਯੋਗ ਨਾਲ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਡੇਰਾ ਬਾਬਾ ਭਾਈ ਗੁਰਦਾਸ, ਮਨਸਾ ਦੇਵੀ ਮੰਦਿਰ, ਜੈਨ ਭਵਨ, ਮਨਸਾ ਦੇਵੀ ਧਰਮਸ਼ਾਲਾ, ਗੁਰੂਦੁਆਰਾ ਨਿਹੰਗ ਸਿੰਘ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ।
ਇਸ ਤੋਂ ਇਲਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਕੰਵਲਪ੍ਰੀਤ ਬਰਾੜ ਨੇ ਡੇਰਾ ਬਾਬਾ ਜੋਗੀ ਪੀਰ ਭੁਪਾਲ ਵਿਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ। ਇਸ ਮੌਕੇ ਚਾਨਣ ਸਿੰਘ ਸਮੇਤ ਟੀਮ ਹਾਜ਼ਰ ਸਨ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮੀ ਅਤੇ ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਡੇਂਗੂ ਤੇ ਮਲੇਰੀਏ ਤੋਂ ਬਚਾਓ ਲਈ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ, ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਵੱਲੋਂ ਟਰੇਨਿੰਗ ਦੇ ਕੇ ਘਰ ਘਰ ਜਾ ਕੇ ਲਾਰਵੇ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਤੇ ਵੀ ਖੜ੍ਹੇ ਪਾਣੀ ਵਿੱਚ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਚਾਅ ਲਈ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਮਿਉਂਸਪਲ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਗਰਮੀ ਅਤੇ ਬਰਸਾਤ ਤੇ ਮੌਸਮ ਨੂੰ ਦੇਖਦੇ ਹੋਏ ਡੇਂਗੂ, ਮਲੇਰੀਆ, ਚਿਕਨਗੂਨੀਆਂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਲਈ ਯੋਗ ਉਪਰਾਲੇ ਕੀਤੇ ਜਾਣ।
ਉਨ੍ਹਾਂ ਸਿਹਤ ਕਰਮੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਲੋਕਾ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਹਰ ਸ਼ੁੱਕਰਵਾਰ ਇੱਕ ਘੰਟਾ ਸਵੇਰੇ 9 ਤੋਂ 10 ਵਜੇ ਤੱਕ ਇਸ ਕੰਪੇਨ ਨੂੰ ਸਿਰੇ ਚਾੜ੍ਹਨ ਵਿੱਚ ਆਪਣਾ ਸਹਿਯੋਗ ਦੇਵੇ। ਇਸ ਮੌਕੇ ਡੇਰਾ ਭਾਈ ਗੁਰਦਾਸ ਦੇ ਮੁਖੀ ਸੰਤ ਕੇਸ਼ਵ ਮੁਨੀ ਜੀ ਨੇ ਵਿਸ਼ੇਸ਼ ਤੌਰ ਤੇ ਸਹਿਯੋਗ ਦਿੱਤਾ।
ਇਸ ਮੌਕੇ ਵਿਜੇ ਕੁਮਾਰ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ, ਦਰਸ਼ਨ ਸਿੰਘ ਡਿਪਟੀ ਸਮੂਹ ਸਿੱਖਿਆ ਸੂਚਨਾ ਅਫਸਰ, ਸੰਤੋਸ਼ ਭਾਰਤੀ ਐਪੀਡੀਮੈਲੋਜਿਸਟ, ਰਾਮ ਕੁਮਾਰ, ਬਲਜੀਤ ਸਿੰਘ,ਗੁਰਿੰਦਰ ਜੀਤ, ਕ੍ਰਿਸ਼ਨ ਲਾਲ ਨਰਸਿੰਗ ਵਿਦਿਆਰਥੀ ਮਾਲਵਾ ਕਾਲਜ, ਏ ਐਨ ਐਮਜ਼ ਅਤੇ ਆਸ਼ਾ ਵਰਕਰਜ ਤੋਂ ਇਲਾਵਾ ਯੂਥ ਵੈਲਫੇਅਰ ਕਲੱਬ ਮਾਨਸਾ ਤੋਂ ਜਸਵੀਰ ਸਿੰਘ ਸੈਕਟਰੀ, ਮਿਉਂਸਪਲ ਕਮੇਟੀ ਦੇ ਜਸਪਾਲ ਸਿੰਘ ਫੌਜੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।























