*ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ*

0
252

Holiday in Punjab  (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿੱਚ ਵੀਰਵਾਰ ਨੂੰ ਇੱਕ ਹੋਰ ਛੁੱਟੀ ਆ ਗਈ ਹੈ। ਹੁਣ ਪੰਜਾਬ ਵਿੱਚ 31 ਜੁਲਾਈ ਨੂੰ ਛੁੱਟੀ ਰਹੇਗੀ, ਇਸ ਦਿਨ ਸ਼ਹੀਦ ਉਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ। ਇਸ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਤੁਹਾਨੂੰ ਇੱਥੇ ਦੱਸ ਦਿੰਦੇ ਹਾਂ ਕਿ ਪੰਜਾਬ ਸਰਕਾਰ ਵਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਹੋਈਆਂ ਹਨ ਅਤੇ ਉੱਥੇ ਹੀ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵੀ ਰਾਖਵੀਂ ਛੁੱਟੀ ਹੁੰਦੀ ਹੈ। ਉੱਥੇ ਹੀ ਹੁਣ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਗਜਟਿਡ ਛੁੱਟੀ ਨਹੀਂ ਰਾਖਵੀਂ ਛੁੱਟੀ ਹੈ। ਇਸ ਕਰਕੇ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ।

LEAVE A REPLY

Please enter your comment!
Please enter your name here