

ਮਾਨਸਾ, 31 ਜੁਲਾਈ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ)
ਅੱਜ ਸਹੀਦ ਊਧਮ ਸਿੰਘ ਜੀ ਸੁਨਾਮ ਨੂੰ ੳਹਨਾਂ ਦੇ 86ਵੇ ਬਲੀਦਾਨ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜ਼ਿਲ੍ਹਾ ਮਾਨਸਾ ਤੋਂ ਜਾਣ ਸਮੇਂ । ਜ਼ਿਲੇ ਦੇ ਤਿੰਨੋਂ ਵਿਧਾਇਕ ਮਾਨਸਾ ਤੋਂ ਡਾਕਟਰ ਵਿਜੈ ਸਿੰਗਲਾ, ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਯੋਗ ਅਗਵਾਈ ਦੇ ਵਿੱਚ ਆਪ ਪਾਰਟੀ ਦੇ ਵਰਕਰ ਸਾਹਿਬਾਨ ਵੱਡੀ ਗਿਣਤੀ ਵਿਚ ਹਾਜ਼ਰ ਹੋਏ।
ਹਲਕਾ ਵਿਧਾਇਕ ਡਾਕਟਰ ਵਿਜੈ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਅਜ਼ਾਦ ਹਾਂ। ਅਸੀਂ ਆਪਣੀ ਮਰਜ਼ੀ ਨਾਲ ਆਪਣਾਂ ਜੀਵਨ ਜੀਅ ਰਹੇ ਹਾਂ ਉਹ ਇਸ ਕਰਕੇ ਕਿ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧਿਆਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਲਈ ਹੱਸ ਹੱਸ ਕੇ ਜਾਨਾਂ ਵਾਰ ਦਿੱਤੀਆਂ।
ਪੰਜਾਬ ਸਰਕਾਰ ਵੱਲੋਂ ਭਾਰਤ ਦੀ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਉਨ੍ਹਾਂ ਦੀ ਜਨਮ ਭੂਮੀ ਅਨਾਜ ਮੰਡੀ, ਸੁਨਾਮ ਊਧਮ ਸਿੰਘ ਵਾਲਾ (ਜ਼ਿਲ੍ਹਾ ਸੰਗਰੂਰ) ਵਿਖੇ ਕੀਤਾ ਗਿਆ।
ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ ਨੇ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਆਪਣੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬੇਕਸੂਰ ਲੋਕਾਂ ‘ਤੇ ਹੋਏ ਜ਼ੁਲਮ ਨੂੰ ਨਾ ਸਹਿਣ ਕਰਦੇ ਹੋਏ…ਅਣਖ-ਇਨਸਾਫ਼ ਲਈ ਸ਼ਹੀਦ ਊਧਮ ਸਿੰਘ ਜੀ ਨੂੰ ਵਿਦੇਸ਼ਾਂ ਤੱਕ ਲੈ ਗਈ। ਜਿੱਥੋਂ ਉਹ ਸਾਡੇ ਦੇਸ਼ ਦੇ ਨਾਇਕ ਬਣ ਗਏ। ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਸਨਿਮਰ ਸ਼ਰਧਾਂਜਲੀ ਭੇਟ ਕਰਦੇ ਹਾਂ। ਉਹ ਕੌਮਾਂ ਸਦਾ ਜਿਉਂਦੀਆਂ ਰਹਿੰਦੀਆਂ ਹਨ ।ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ। ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ… ਜਿਹਨਾ ਦੇਸ਼ ਸੇਵਾ ਵਿੱਚ ਪੈਰ ਪਾਇਆ, ਉਹਨਾ ਲੱਖ ਮੁਸੀਬਤਾਂ ਝੱਲੀਆਂ ਨੇ……
ਅੱਜ ਮੁੱਖ ਮਹਿਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਸਮੇਤ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚੇ ਅਤੇ ਭਵਾਨੀਗੜ੍ਹ, ਸੁਨਾਮ, ਮਾਨਸਾ, ਭੀਖੀ ਅਤੇ ਕੋਟਸ਼ਮੀਰ ਰੋਡ ਦਾ ਨਾਮ ਊਧਮ ਸਿੰਘ ਮਾਰਗ ਰਖਿਆ ਗਿਆ ਹੈ ਦਾ ਉਦਘਾਟਨ ਕੀਤਾ।
ਸਾਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਸ੍ਰ. ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਰਾਜਗੁਰੂ ਸੁਖਦੇਵ, ਲਾਲਾ ਲਾਜਪਤ ਰਾਏ ਅਤੇ ਹੋਰ ਬਹੁਤ ਸੂਰਬੀਰ ਹਨ ਦੇ ਬਾਰੇ ਦੱਸਣਾ ਚਾਹੀਂਦਾ ਹੈ ਤਾਂ ਜ਼ੋ ਇਨ੍ਹਾ ਯੋਧਿਆਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਿਆ ਜਾ ਸਕੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਿਤ ਹੋ ਸਕਣ।
ਅੱਜ ਦੇ ਦਿਨ ਸ਼ਹੀਦ ਊਧਮ ਸਿੰਘ ਨੇ ਆਪਣੀ ਕੁਰਬਾਨੀ ਦੇ ਕੇ ਪੰਜਾਬ ਦਾ ਸਪੂਤ ਹੋਣ ਦਾ ਮਾਣ ਹਾਸਲ ਕੀਤਾ ਹੈ।
ਇਸ ਮੌਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਕ੍ਰਿਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਨਾਮ ਊਧਮ ਸਿੰਘ ਵਾਲਾ ਦੀ ਧਰਤੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ। ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ । ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ‘ ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਪਹਿਲੀ ਅਪ੍ਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ ਸੀ। ਇਸ ਮੌਕੇ ਤੇ ਰਮੇਸ਼ ਖਿਆਲਾ (ਸਾਬਕਾ ਸਰਪੰਚ ਖਿਆਲਾ), ਸੀਨੀਅਰ ਆਗੂ ਹਰਜੀਤ ਸਿੰਘ ਦੰਦੀਵਾਲ, ਕੁਲਦੀਪ ਸਿੰਘ ਟੀਟੂ ਹਲਕਾ ਮਾਨਸਾ ਸੰਗਠਨ ਇੰਚਾਰਜ, ਹਰਦੇਵ ਸਿੰਘ ਉਲਕ ਹਲਕਾ ਸੰਗਠਨ ਇੰਚਾਰਜ ਸਰਦੂਲਗੜ੍ਹ, ਸੀਨੀਅਰ ਆਗੂ ਕ੍ਰਿਤਪਾਲ ਸਿੰਘ ਕਿਰਤੀ, ਮਿੰਟੂ, ਗੁਰਸਾਹਿਬ ਸਿੰਘ ਦਰਾਕਾ ਅਤੇ ਅਨੇਕਾਂ ਆਪ ਵਰਕਰਾਂ ਨੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।























