*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 20 ਗ੍ਰਾਮ ਹੈਰੋਇਨ,05 ਕਿਲੋ ਭੂੱਕੀ ਚੂਰਾ ਪੋਸਤ,1200 ਸਿਗਨੇਚਰ ਕੈਪਸੂਲ ਬ੍ਰਾਮਦ ਕੀਤੇ*

0
3

ਮਾਨਸਾ  04-08-25 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 03 ਮੁਕਦੱਮੇ ਦਰਜ ਕਰਕੇ 05 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 20 ਗ੍ਰਾਮ ਹੈਰੋਇਨ,05 ਕਿਲੋ ਭੂੱਕੀ ਚੂਰਾ
ਪੋਸਤ,1200 ਸਿਗਨੇਚਰ ਕੈਪਸੂਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-

  1. ਥਾਣਾ ਸਦਰ ਮਾਨਸਾ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਟੀਮ ਨੇ ਹੁਸਨਪ੍ਰੀਤ ਸਿੰਘ ਪੁੱਤਰ ਪ੍ਰਿਥੀ ਸਿੰਘ ਵਾਸੀ ਕੋਟੜਾ ਕੌੜਾ
    ਜਿਲ੍ਹਾ ਬਠਿੰਡਾ ਪਾਸੋ ਦੋਰਾਨੇ ਗਸਤ 20 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰਬਰ 221 ਮਿਤੀ 03.08.2025 ਅ/ਧ 21
    ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ
  2. ਥਾਣਾ ਜੋਗਾ ਦੀ ਪੁਲਿਸ ਟੀਮ ਨੇ ਮਨਪ੍ਰੀਤ ਸਿੰਘ ਪੁੱਤਰ ਰਾਜਵਿੰਦਰ ਸਿੰਘ ਵਾਸੀ ਰਾਈਆ ਹਰਦਾਸਪੁਰਾ, ਗੁਰਕਮਲਵੀਰ ਸਿੰਘ
    ਪੁੱਤਰ ਤਰਸੇਮ ਸਿੰਘ ਵਾਸੀ ਸੰਘੇੜਾ ਜਿਲ੍ਹਾ ਬਰਨਾਲਾ ਪਾਸੋ ਦੌਰਾਨੇ ਗਸਤ 1200 ਸਿਗਨੇਚਰ ਕੈਪਸ਼ੂਲ ਬ੍ਰਾਮਦ ਕਰਕੇ ਮੁਕਦੱਮਾ ਨੰ.
    88 ਮਿਤੀ 03.08.25 ਅ/ਧ 223 ਬੀ.ਐਨ.ਐਸ ਥਾਣਾ ਜੋਗਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  3. ਥਾਣਾ ਸਦਰ ਬੁਢਲਾਡਾ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਟੀਮ ਨੇ ਜਗਤਾਰ ਸਿੰਘ ਪੁੱਤਰ ਕਰਨੈਲ ਸਿੰਘ, ਜਸਵਿੰਦਰ ਸਿੰਘ
    ਪੁੱਤਰ ਦਰਸ਼ਨ ਸਿੰਘ ਵਾਸੀਆਨ ਤਲਵੰਡੀ ਅਕਲੀਆਂ ਪਾਸੋ ਦੌਰਾਨੇ ਗਸਤ 05 ਕਿਲੋ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਕੇ ਮੁਕਦੱਮਾ
    ਨੰ. 55 ਮਿਤੀ 03.08.25 ਅ/ਧ 25 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ
    ਵਿੱਚ ਲਿਆਦੀ ।

LEAVE A REPLY

Please enter your comment!
Please enter your name here