ਫਗਵਾੜਾ ‘ਚ ਮੁੜ ਤਣਾਅ, ਸ਼ਹਿਰ ਪੁਲਿਸ ਛਾਉਣੀ ‘ਚ ਤਬਦੀਲ

0
3

ਫਗਵਾੜਾ(ਸਾਰਾ ਯਹਾ ): ਫਗਵਾੜਾ ਵਿੱਚ ਇੱਕ ਵਾਰ ਫਿਰ ਤਣਾਅ ਵਾਲੇ ਹਾਲਾਤ ਹਨ। 13 ਅਪਰੈਲ ਨੂੰ ਹੋਈ ਵਿੱਚ ਵਿੱਚ ਜ਼ਖ਼ਮੀਆਂ ਵਿੱਚੋਂ ਬੌਬੀ ਦੀ ਮੌਤ ਹੋਣ ਮਗਰੋਂ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਨੇ ਕਿਸੇ ਵੀ ਗੜਬੜ ਨੂੰ ਰੋਕਣ ਲਈ ਫੋਰਸ ਤਾਇਨਾਤ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਕੁਝ ਸਮੇਂ ਲਈ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਲੁਧਿਆਣਾ ਜ਼ਿਲ੍ਹਿਆਂ ਦੀ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਸ਼ਹਿਰ ਦੇ ਵਾਲਮੀਕ ਮੁਹੱਲੇ ਸਣੇ ਕੁਝ ਇਲਾਕਿਆਂ ਵਿੱਚ ਡਰੋਨ ਕੈਮਰੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ।

 

ਫਗਵਾੜਾ 'ਚ ਮੁੜ ਤਣਾਅ, ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ13 ਅਪ੍ਰੈਲ ਨੂੰ ਦਲਿਤ ਭਾਈਚਾਰੇ ਤੇ ਸ਼ਿਵ ਸੈਨਾ ਵਿਚਾਲੇ ਫਗਵਾੜਾ ਦੇ ਗੋਲ ਚੌਕ ਦਾ ਨਾਂ ਬਦਲ ਕੇ ਸੰਵਿਧਾਨ ਚੌਕ ਰੱਖਣ ਕਰਕੇ ਝੜਪ ਹੋਈ ਸੀ। ਪੇਪਰ ਮਿੱਲ ਚੌਕ ਵਿੱਚ ਹੋਈ ਹਿੰਸਾ ਦੌਰਾਨ ਗੋਲੀਆਂ ਵੀ ਚੱਲੀਆਂ ਸੀ। ਇਸ ਦੌਰਾਨ ਦੋ ਮੁੰਡੇ ਗੰਭੀਰ ਜ਼ਖਮੀ ਹੋ ਗਏ ਸੀ ਜਿਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਸੀ। ਇਨ੍ਹਾਂ ਵਿੱਚੋਂ ਬੌਬੀ ਦੇ ਸਿਰ ‘ਚ ਗੋਲੀ ਵੱਜੀ ਸੀ ਜਿਸ ਦੀ ਬੀਤੀ ਰਾਤ ਮੌਤ ਹੋ ਗਈ।

Related image

LEAVE A REPLY

Please enter your comment!
Please enter your name here