*ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 28 ਗ੍ਰਾਮ ਹੈਰੋਇਨ, 140 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀ*

0
49

ਮਾਨਸਾ 19-08-25 (ਸਾਰਾ ਯਹਾਂ/ਮੁੱਖ ਸੰਪਾਦਕ)  :ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ
ਸਖਤ ਨੀਤੀ ਅਪਣਾਈ ਗਈ ਹੈ।ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ
ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ
ਰੇਂਜ ਜੀ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਖ ਵੱਖ
ਥਾਣਿਆ ਵਿੱਚ 07 ਮੁਕਦੱਮੇ ਦਰਜ ਕਰਕੇ 09 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 28 ਗ੍ਰਾਮ ਹੈਰੋਇਨ, 140 ਨਸ਼ੀਲੀਆਂ
ਗੋਲੀਆਂ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਜਾਣਕਾਰੀ ਦਿੰਦੇ ਹੋਏ ਦ ੱਸਿਆ ਗਿਆ ਹੈ ਕਿ:-

  1. ਥਾਣਾ ਸਿਟੀ 1 ਮਾਨਸਾ ਦੀ ਪੁਲਿਸ ਟੀਮ ਨੇ ਰਾਜੂ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਵਾ.ਨੰ 25 ਮਾਨਸਾ ਪਾਸੋ ਦੋਰਾਨੇ ਗਸਤ 60
    ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰਬਰ 118 ਮਿਤੀ 18.08.2025 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ
    ਸਿਟੀ 1 ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  2. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਟੀਮ ਨੇ ਵਿਸਾਲ ਪੁੱਤਰ ਪਾਲ ਸਿੰਘ ਵਾਸੀ ਅਹਿਮਦਪੁਰ ਬੁਢਲਾਡਾ ਪਾਸੋ ਦੌਰਾਨੇ ਗਸਤ
    10 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 60 ਮਿਤੀ 18.08.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਦਰ
    ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
  3. ਥਾਣਾ ਭੀਖੀ ਦੀ ਪੁਲਿਸ ਟੀਮ ਨੇ ਦੋਰਾਨੇ ਗਸਤ ਦੀ ਪੁਲਿਸ ਟੀਮ ਨੇ ਬੀਰਬਲ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾ.ਨੰ 3
    ਭੀਖੀ ਪਾਸੋ ਦੋਰਾਨੇ ਗਸਤ 40 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰ. 163 ਮਿਤੀ 18.08.25 ਅ/ਧ 22
    ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।
  4. ਥਾਣਾ ਸਦਰ ਮਾਨਸਾ ਦੀ ਪੁਲਿਸ ਟੀਮ ਨੇ ਸਤਗੁਰ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਮੰਢਾਲੀ, ਬਲਰਾਜ ਸਿੰਘ ਪੁੱਤਰ
    ਗੁਰਲਾਲ ਸਿੰਘ, ਲਖਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀਆਨ ਖਾਰਾ ਪਾਸੋ ਦੌਰਾਨੇ ਗਸਤ 06 ਗ੍ਰਾਮ ਹੈਰੋਇਨ ਸਮੇਤ
    ਮੋਟਰ ਸਾਇਕਲ ਬ੍ਰਾਮਦ ਕਰਕੇ ਮੁਕਦ ੱਮਾ ਨੰ. 240 ਮਿਤੀ 18.08.25 ਅ/ਧ 21,25 ਐਨ.ਡੀ.ਪੀ.ਐਸ ਐਕਟ ਥਾਣਾ ਸਦਰ
    ਮਾਨਸਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
  5. ਥਾਣਾ ਸਿਟੀ ਬੁਢਲਾਡਾ ਵਿੱਚ ਵਿੱਚ ਸੀ.ਆਈ.ਏ ਸਟਾਫ ਮਾਨਸਾ ਦੀ ਪੁਲਿਸ ਟੀਮ ਨੇ ਰਵੀ ਪੁੱਤਰ ਅਮਰਜੀਤ ਸਿੰਘ ਵਾਸੀ
    ਵਾ.ਨੰ 17 ਬੁਢਲਾਡਾ ਪਾਸੋ ਦੌਰਾਨੇ ਗਸਤ 06 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 164 ਮਿਤੀ 18.08.25 ਅ/ਧ 21
    ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
  6. ਥਾਣਾ ਸਰਗੂਲਗੜ੍ਹ ਦੀ ਪੁਲਿਸ ਟੀਮ ਨੇ ਗੁਰਸੇਵਕ ਸਿੰਘ ਪੁੱਤਰ ਬਿੰਦਰ ਸਿੰਘ ਵਾਸੀ ਸਰਦੂਲਗੜ੍ਹ ਪਾਸੋ ਦੌਰਾਨੇ ਗਸਤ 06
    ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕਦੱਮਾ ਨੰ. 149 ਮਿਤੀ 18.08.25 ਅ/ਧ 21 ਐਨ.ਡੀ.ਪੀ.ਐਸ ਐਕਟ ਥਾਣਾ ਸਰਦੂਲਗੜ੍ਹ
    ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ ।
  7. ਥਾਣਾ ਭੀਖੀ ਦੀ ਪੁਲਿਸ ਟੀਮ ਨੇ ਹਰਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਗਾਦੜਪੱਤੀ ਬੋਹਾ ਪਾਸੋ ਦੋਰਾਨੇ ਗਸਤ 40
    ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਮੁਕਦੱਮਾ ਨੰਬਰ 127 ਮਿਤੀ 18.08.2025 ਅ/ਧ 22 ਐਨ.ਡੀ.ਪੀ.ਐਸ ਐਕਟ ਥਾਣਾ
    ਬੋਹਾ ਤਹਿਤ ਦਰਜ ਕਰਕੇ ਤਫਤੀਸ ਅਮਲ ਵਿੱਚ ਲਿਆਦੀ।

LEAVE A REPLY

Please enter your comment!
Please enter your name here