*ਡੈਮਾਂ ‘ਚ ਲਗਾਤਾਰ ਚੜ੍ਹ ਰਿਹਾ ਪਾਣੀ ਦਾ ਲੈਵਲ! ਪੰਜਾਬ ਦੇ ਕਈ ਹੋਰ ਪਿੰਡਾਂ ਨੂੰ ਖਤਰਾ*

0
19

Flood in Punjab(ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਬੇਸ਼ੱਕ ਪੰਜਾਬ ਵਿੱਚ ਬਾਰਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਹਿਮਾਚਲ ਤੋਂ ਆ ਰਹੇ ਪਾਣੀ ਕਰਕੇ ਡੈਮ ਭਰੇ ਹੋਏ ਹਨ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੈ। ਇਸ ਕਾਰਨ ਉੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਅੱਜ ਸਵੇਰੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1383 ਫੁੱਟ ਤੱਕ ਪਹੁੰਚ ਗਿਆ ਜਦੋਂਕਿ ਖ਼ਤਰੇ ਦਾ ਪੱਧਰ 1380 ਫੁੱਟ ਹੈ। ਪੌਂਗ ਡੈਮ ਦੀ ਪੂਰੀ ਸਮਰੱਥਾ 1410 ਫੁੱਟ ਹੈ।

ਸੂਤਰਾਂ ਮੁਤਾਬਕ ਹਾਲ ਹੀ ਵਿੱਚ ਲਗਪਗ 1.30 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਇਸ ਕਾਰਨ ਅੱਜ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਹੋਰ ਵਧਣ ਦੀ ਉਮੀਦ ਹੈ। ਇਸ ਦਾ ਪ੍ਰਭਾਵ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ ਤੇ ਤਰਨ ਤਾਰਨ ਵਰਗੇ ਜ਼ਿਲ੍ਹਿਆਂ ਵਿੱਚ ਵਧੇਰੇ ਦੇਖਿਆ ਜਾਵੇਗਾ। ਇਸ ਸਮੇਂ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਤੇ ਤਰਨ ਤਾਰਨ ਜ਼ਿਲ੍ਹੇ ਪਹਿਲਾਂ ਹੀ ਹੜ੍ਹਾਂ ਤੋਂ ਪ੍ਰਭਾਵਿਤ ਹਨ। ਤਰਨ ਤਾਰਨ ਦੇ ਹਰੀਕੇ ਹੈੱਡਾਂ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਇਸ ਦਾ ਪ੍ਰਭਾਵ ਫਾਜ਼ਿਲਕਾ ਜ਼ਿਲ੍ਹੇ ਤੱਕ ਪਹੁੰਚ ਗਿਆ ਹੈ। ਜੇਕਰ ਬਿਆਸ ਦਰਿਆ ਦਾ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਅੰਮ੍ਰਿਤਸਰ ਦੇ ਕਈ ਪਿੰਡ ਵੀ ਡੁੱਬ ਸਕਦੇ ਹਨ।

https://punjabi.abplive.com/web-stories/health/benefits-of-eating-taro-root-853389

ਉਧਰ, ਭਾਖੜਾ ਡੈਮ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਭਾਖੜਾ ਦਾ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ। ਸਵੇਰੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1665 ਫੁੱਟ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1715 ਫੁੱਟ ਦਰਜ ਕੀਤਾ ਗਿਆ ਜੋ 1730 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਲਗਪਗ 15 ਫੁੱਟ ਹੇਠਾਂ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਵਿੱਚ ਮੀਂਹ ਪੈਂਦਾ ਰਿਹਾ ਤਾਂ ਪੰਜਾਬ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ।

ਉਧਰ, ਅੱਜ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਕੁਝ ਇਲਾਕਿਆਂ ਵਿੱਚ ਹਲਕੀ ਜਾਂ ਆਮ ਬਾਰਸ਼ ਹੋ ਸਕਦੀ ਹੈ ਤੇ ਅਗਲੇ ਚਾਰ ਦਿਨਾਂ ਤੱਕ ਮੌਸਮ ਲਗਪਗ ਇੱਕੋ ਜਿਹਾ ਰਹੇਗਾ। ਹਾਲਾਂਕਿ, ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ 23 ਅਗਸਤ ਤੋਂ ਸਥਿਤੀ ਫਿਰ ਬਦਲ ਜਾਵੇਗੀ ਤੇ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ ਜੁਲਾਈ ਵਾਂਗ ਅਗਸਤ ਦੇ ਮਹੀਨੇ ਵਿੱਚ ਵੀ ਸੂਬੇ ਵਿੱਚ 18 ਪ੍ਰਤੀਸ਼ਤ ਘੱਟ ਮੀਂਹ ਪਿਆ ਹੈ। ਸੂਬੇ ਵਿੱਚ ਆਮ ਤੌਰ ‘ਤੇ ਅਗਸਤ ਮਹੀਨੇ ਵਿੱਚ 98.7 ਮਿਲੀਮੀਟਰ ਬਾਰਸ਼ ਹੁੰਦੀ ਹੈ, ਜਦੋਂਕਿ ਇਸ ਮਹੀਨੇ ਸੂਬੇ ਵਿੱਚ ਸਿਰਫ਼ 81 ਪ੍ਰਤੀਸ਼ਤ ਬਾਰਸ਼ ਹੀ ਹੋਈ ਹੈ।

LEAVE A REPLY

Please enter your comment!
Please enter your name here