*ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਦੋਹਾਂ ਵਿਚਾਲੇ ਰਹਿੰਦਾ ਸੀ ਝਗੜਾ*

0
96

Punjab News (ਸਾਰਾ ਯਹਾਂ/ਬਿਊਰੋ ਨਿਊਜ਼)  : ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿਖੇ ਘਰੇਲੂ ਕਲੇਸ਼ ਦੇ ਚਲਦਿਆਂ ਵਿਅਕਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਪੱਕਾ ਕਲਾਂ ਦੇ ਖੇਤਾਂ ਵਿੱਚ ਰਹਿੰਦਿਆਂ ਹੋਇਆਂ ਜਗਸੀਰ ਸਿੰਘ ਨੇ ਆਪਣੀ ਪਤਨੀ ਦੇ ਆਪਣੀ ਲਾਇਸੰਸ ਸੀ।

ਹਥਿਆਰ ਨਾਲ ਆਪਣੀ ਪਤਨੀ ਦੇ ਤਿੰਨ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਥਾਣਾ ਸੰਗਤ ਦੀ ਪੁਲਿਸ ਨੂੰ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜ ਗਈ।

ਜਿਨਾਂ ਨੇ ਜ਼ਖ਼ਮੀ ਔਰਤ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥੀਤ ਦੋਸ਼ੀ ਆਪਣੀ ਪਤਨੀ ਨਾਲ ਝਗੜਦਾ ਰਹਿੰਦਾ ਸੀ ਅਤੇ ਕਈ ਵਾਰ ਪੰਚਾਇਤਾਂ ਵੀ ਹੋਈਆਂ ਸਨ।

ਉਨ੍ਹਾਂ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਉਸ ਦੇ ਪਤੀ ਨੇ ਆਪਣੀ ਲਾਇਸੈਂਸੀ ਹਥਿਆਰ ਨਾਲ ਆਪਣੀ ਪਤਨੀ ਦੇ ਤਿੰਨ ਗੋਲੀਆਂ ਮਾਰ ਦਿੱਤੇ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here