

ਮਾਨਸਾ, 27 ਨਵੰਬਰ (ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 9 ਵਜੇ ਤੱਕ ਕੰਬਾਇਨਾ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਵੀ ਕੰਬਾਇਨ ਸੀ.ਐਚ.ਐਸ. ਐਸ.ਐਮ.ਐਸ. (Combine Harvestor Super SMS) ਲਗਾਏ ਬਗੈਰ ਨਹੀਂ ਚਲਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਕਿਹਾ ਕਿ ਇਸ ਲਈ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਤ ਸਮੇਂ ਕੰਬਾਈਨਾਂ ਚਲਾਉਣ ‘ਤੇ ਪਾਬੰਦੀ ਲਗਾਈ ਜਾਣੀ ਜ਼ਰੂਰੀ ਸਮਝੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ 15 ਦਸੰਬਰ 2018 ਤੱਕ ਲਾਗੂ ਰਹੇਗਾ।
EDITED BY : SARA YAHA | | Last Updated : 7:29 PM 27 ਨਵੰਬਰ 2018























