ਪਟਿਆਲਾ ਦੀ ਇੰਦਰਾ ਕਾਲੋਨੀ ‘ਚ ਧਮਾਕਾ, ਇਕ ਦੀ ਮੌਤ

0
2

ਪਟਿਆਲਾ(ਸਾਰਾ ਯਹਾ)  : ਪਟਿਆਲਾ ਦੀ ਇੰਦਰਾ ਕਾਲੋਨੀ ਵਿਚ ਸਥਿਤ ਇਕ ਘਰ ਵਿਚ ਕਬਾੜ ਦੇ ਸਾਮਾਨ ਵਿਚ ਧਮਾਕਾ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਘਰ ਵਿਚ ਕਬਾੜ ਦਾ ਸਮਾਨ ਸੀ ਅਤੇ ਅਚਾਨਕ ਇਸ ਵਿਚ ਧਮਾਕਾ ਹੋ ਗਿਆ ਅਤੇ ਧਮਾਕੇ ਵਿਚ ਬਿਕਰਮ ਸਿੰਘ ਨਾਮਕ ਵਿਅਕਤੀ ਦੀ ਮੌਤ ਹੋ ਗਈ ਅਤੇ ਮਨੋਹਰ ਸਿੰਘ ਨਾਮਕ ਵਿਅਕਤੀ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰਾ ਹਸਪਤਾਲ ‘ਚ ਪੋਸਟਮਾਰਟਮ ਲਈ ਭਿਜਵਾ ਦਿੱਤਾ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

LEAVE A REPLY

Please enter your comment!
Please enter your name here