*ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਸਭਿਆਚਾਰ ਚੇਤਨਾ ਮੰਚ ਮਾਨਸਾ ਵੱਲ੍ਹੋਂ ਕਾਰਜ ਸ਼ੁਰੂ / ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਗਈਆਂ ਤਰਪਾਲਾਂ/ ਮਾਨਸਾ ਜ਼ਿਲ੍ਹੇ ਵਿੱਚ ਹਰ ਪੱਖੋਂ ਪ੍ਰਭਾਵਿਤ ਲੋਕਾਂ ਦੀ ਕੀਤੀ ਜਾਵੇਗੀ ਮੱਦਦ -ਹਰਿੰਦਰ ਮਾਨਸ਼ਾਹੀਆ*

0
39

ਮਾਨਸਾ, 06 ਸਤੰਬਰ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਸਭਿਆਚਾਰ ਚੇਤਨਾ ਮੰਚ ਮਾਨਸਾ ਨੇ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਨਾਲ ਹੋਏ ਨੁਕਸਾਨ ਅਤੇ ਪੀੜ੍ਹਤ ਪਰਿਵਾਰਾਂ ਦੀ ਵੱਧ ਤੋਂ ਵੱਧ ਹਰ ਪੱਖੋਂ ਮੱਦਦ ਕਰਨ ਦਾ ਫੈਸਲਾ ਕੀਤਾ ਹੈ‌। ਮੰਚ ਨੇ ਪ੍ਰਭਾਵਿਤ ਪਰਿਵਾਰਾਂ ਦੀ ਮੱਦਦ ਦਾ ਕਾਰਜ ਅੱਜ ਡੇਰਾ ਬਾਬਾ ਭਾਈ ਗੁਰਦਾਸ ਏਰੀਏ ਅਤੇ ਗੰਗਾ ਮਿੱਲ ਕੋਲ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦਿੱਤੀਆਂ ਗਈਆਂ ਤਾਂ ਕਿ ਸਭ ਤੋਂ ਪਹਿਲਾਂ ਉਨ੍ਹਾਂ ਦੇ ਰਹਿਣ ਬਸੇਰਾ ਠੀਕ ਹੋ ਸਕਣ।

         ਮੰਚ ਦੇ ਪ੍ਰਧਾਨ ਹਰਿੰਦਰ ਮਾਨਸ਼ਾਹੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਚ ਦੇ ਮੈਂਬਰ ਸਾਹਿਬਾਨ ਵੱਲ੍ਹੋਂ ਹੀ ਇਹ ਸਹਾਇਤਾ ਆਪਣੇ ਕੋਲੋਂ ਹੀ ਇਕੱਠੀ ਕੀਤੀ ਗਈ ਹੈ,ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਵਸਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੰਚ ਦੇ ਇਸ ਉਪਰਾਲੇ ਲਈ ਹੋਰਨਾਂ ਤੋਂ ਇਲਾਵਾ ਪਟਿਆਲਾ ਰਹਿ ਰਹੇ ਮੰਚ ਦੇ ਆਗੂਆਂ ਦਰਸ਼ਨ ਜਿੰਦਲ ਐੱਸ ਈ ਪੁੱਡਾ ਅਤੇ ਅਕਾਉਂਟਸ ਅਫ਼ਸਰ ਕਮਲਜੀਤ ਮਾਲਵਾ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ ਹੈ।

ਇਸ ਮੌਕੇ ਤੇ ਵੁਆਇਸ ਆਫ਼ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਮਦਦ ਨਹੀਂ ਸਹਿਯੋਗ ਦੀ ਜ਼ਰੂਰਤ ਹੈ। 

ਪੰਜਾਬ ਵਿੱਚ ਬਹੁਤ ਜ਼ਿਆਦਾ ਮੀਂਹ ਪੈਣ ਕਰਕੇ ਗਰੀਬ ਲੋਕਾਂ ਦੇ ਘਰ ਡਿੱਗ ਗਏ ਹਨ ਅਤੇ ਬਹੁਤ ਸਾਰੇ ਘਰਾਂ ਦੀਆਂ ਛੱਤਾਂ ਚਿਉਂ ਰਹੀਆਂ ਹਨ। ਜਿਸ ਨਾਲ ਘਰਾਂ ਨੂੰ ਖਤਰਾ ਪੈਦਾ ਹੋ ਜਾਂਦਾ ਹੈ। ਸੋ ਕਿਸੇ ਦਾ ਵੀ ਕੋਈ ਜਾਨੀਂ ਮਾਲੀ ਨੁਕਸਾਨ ਨਾ ਹੋਵੇ ਇਸ ਲਈ

ਸਮਾਜ ਸੇਵੀਆਂ ਦੀ ਮਦਦ ਨਾਲ ਮੀਂਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਛੱਤਾਂ ਤੇ ਪਾਉਣ ਲਈ ਤਰਪਾਲਾਂ ਵੰਡੀਆਂ ਜਾ ਰਹੀਆਂ ਹਨ। 

     ਇਸ ਮੌਕੇ ਸਭਿਆਚਾਰ ਚੇਤਨਾ ਮੰਚ ਮਾਨਸਾ ਦੇ ਸੀਨੀਅਰ ਆਗੂ ਬਲਰਾਜ ਨੰਗਲ, ਮਾਸਟਰ ਰਾਜ ਜੋਸ਼ੀ, ਹਰਦੀਪ ਸਿੱਧੂ, ਪ੍ਰਿਤਪਾਲ ਸਿੰਘ, ਜਗਸੀਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਧਾਲੀਵਾਲ, ਮਾਨ ਸਿੰਘ ਮਿੱਠੂ, ਕਾਲਾ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here