*ਸ਼ਿਵ ਸ਼ਕਤੀ ਮਾਤਾ ਮੰਦਰ ਅਤੇ ਲਾਇਨ ਕੰਗ ਨੇ ਪਿੰਡ ਦੁੱਗਾਂ ਦੇ ਹੜ੍ਹ ਪੀੜਤਾਂ ਨੂੰ ਵੰਡਿਆ ਰਾਸ਼ਨ*

0
7

ਫਗਵਾੜਾ 11 ਸਤੰਬਰ  (ਸਾਰਾ ਯਹਾਂ/ਸ਼ਿਵ ਕੌੜਾ) ਸ਼ਿਵ ਸ਼ਕਤੀ ਮਾਤਾ ਮੰਦਰ ਜੋਸ਼ੀਆਂ ਮੁਹੱਲਾ ਫਗਵਾੜਾ ਅਤੇ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਐਮ.ਜੇ.ਐਫ.) ਲਾਇਨ ਗੁਰਦੀਪ ਸਿੰਘ ਕੰਗ ਨੇ ਪਿੰਡ ਦੁੱਗਾਂ ਵਿਖੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਸ਼ਨ ਦੇ 50 ਪੈਕੇਟ ਵੰਡੇ। ਮੰਦਰ ਕਮੇਟੀ ਪ੍ਰਧਾਨ ਚੰਚਲ ਸੇਠ ਅਤੇ ਲਾਇਨ ਗੁਰਦੀਪ ਸਿੰਘ ਕੰਗ ਨੇ ਇਹ ਸਮੱਗਰੀ ਪਿੰਡ ਦੀ ਸਰਪੰਚ ਸੁਨੀਤਾ ਨੂੰ ਸੌਂਪੀ। ਇਸ ਦੌਰਾਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਮੈਨ ਅਤੇ ਫਗਵਾੜਾ ਵਿਧਾਨ ਸਭਾ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਇਸ ਵਾਰ ਦਾ ਹੜ੍ਹ 1988 ਨਾਲੋਂ ਵੀ ਭਿਆਨਕ ਰੂਪ ਵਿੱਚ ਆਇਆ ਹੈ। ਜਿਸ ਨੇ ਹਜ਼ਾਰਾਂ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ। ਇਸ ਲਈ ਸਾਰੇ ਪੰਜਾਬੀਆਂ ਅਤੇ ਸਾਰੀਆਂ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਮੱਦਦ ਲਈ ਅੱਗੇ ਆਉਣ। ਲਾਇਨ ਗੁਰਦੀਪ ਸਿੰਘ ਕੰਗ ਨੇ ਦੱਸਿਆ ਕਿ ਉਹ ਵੱਖ-ਵੱਖ ਸੰਸਥਾਵਾਂ ਅਤੇ ਲਾਇਨਜ਼ ਕਲੱਬਾਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਮੰਦਰ ਕਮੇਟੀ ਦੇ ਪ੍ਰਧਾਨ ਚੰਚਲ ਸੇਠ ਨੇ ਭਰੋਸਾ ਦਿੱਤਾ ਕਿ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰਹੇਗਾ। ਸਰਪੰਚ ਸੁਨੀਤਾ ਨੇ ਵੀ ਲਾਇਨ ਗੁਰਦੀਪ ਸਿੰਘ ਕੰਗ ਅਤੇ ਸ਼ਿਵ ਸ਼ਕਤੀ ਮਾਤਾ ਮੰਦਰ ਦੇ ਸਾਂਝੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਧਾਰਮਿਕ ਕਮੇਟੀ ਦੇ ਪ੍ਰਧਾਨ ਮਨੀਸ਼ ਕਨੌਜੀਆ, ਪੰਚਾਇਤ ਯੂਨੀਅਨ ਫਗਵਾੜਾ ਦੇ ਪ੍ਰਧਾਨ ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਸੁਖਵਿੰਦਰ ਸਿੰਘ ਭਮਰਾ, ਰਾਜਕੁਮਾਰ ਕਨੌਜੀਆ ਅਤੇ ਪਿੰਡ ਦੇ ਹੋਰ ਪਤਵੰਤੇ ਮੌਜੂਦ ਸਨ।

LEAVE A REPLY

Please enter your comment!
Please enter your name here