

ਅੰਮ੍ਰਿਤਸਰ , 11 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਅੰਮ੍ਰਿਤਸਰ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆ ਰਹੀ ਹੈ ਜਿਸਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਿਤ ਕੀਤਾ ਹੈ… ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਾ ਤਸਕਰੀ ਨੂੰ ਬੁਰੀ ਤਰ੍ਹਾਂ ਖ਼ਤਮ ਕਰਨ ਲਈ ਪਿਛਲੇ ਕਈ ਮਹੀਨਿਆਂ ਤੋਂ ਕਰੋੜਾਂ ਰੁਪਏ ਖਰਚ ਕਰਕੇ ਪੰਜਾਬ ਪੁਲਿਸ ਨੂੰ ਅੱਗੇ ਲਗਾ ਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਪ੍ਰੰਤੂ ਅੰਮ੍ਰਿਤਸਰ ਪੁਲਿਸ ਨੇ ਸੱਤਾਧਾਰੀ ਪਾਰਟੀ ਨਾਲ ਸਬੰਧਤ ਰਾਜਾਸਾਂਸੀ ਨੇੜੇ ਪਿੰਡ ਕੋਟਲੀ ਸੱਕਾ ਦੇ ਸਰਪੰਚ ਗੁਰਜੀਤ ਸਿੰਘ ਨੂੰ ਹੈਰੋਇਨ ਦੀ ਇੱਕ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ… ਪੁਲਿਸ ਨੇ ਆਮ ਆਦਮੀ ਪਾਰਟੀ ਦੇ ਇਸ ਸਰਪੰਚ ਦੀ ਨਿਸ਼ਾਨਦੇਹੀ ‘ਤੇ ਦੋ ਕਿਲੋ ਸਮੇਤ .30 ਬੋਰ ਦਾ ਇੱਕ ਪਿਸਟਲ ਅਤੇ ਕੁਝ ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ‘ਚ ਕ 20 ਕਿਲੋ ਹੈਰੋਇਨ ਸਮੇਤ 9 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ….ਪੁਲਿਸ ਅਨੁਸਾਰ “ਆਪ” ਦੇ ਇਸ ਸਰਪੰਚ ਗੁਰਜੀਤ ਸਿੰਘ ਦੀ ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਵਿੱਚ ਵੀ ਭੂਮਿਕਾ ਸਾਹਮਣੇ ਆਈ ਹੈ























