*ਪੰਜਾਬ ਨੂੰ 25 ਹਜ਼ਾਰ ਕਰੋੜ ਦੀ ਲੋੜ, ਇਹ ਰਾਜਨੀਤੀ ਦਾ ਸਮਾਂ ਨਹੀਂ, ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ*

0
15
This aerial view shows houses and plantations submerged in floodwaters in Pengkalan Chepa, near Kota Bharu on December 27, 2014. Malaysia's worst flooding in decades forced more than 100,000 people to flee as premier Najib Razak came under fire after photos showed him golfing with US President Barack Obama during the storms. AFP PHOTO / MOHD RASFAN (Photo credit should read MOHD RASFAN/AFP/Getty Images)

Punjab News (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਪੈਕੇਜ ‘ਤੇ ਨਾਰਾਜ਼ਗੀ ਪ੍ਰਗਟ ਕੀਤੀ। ਵੜਿੰਗ ਨੇ ਕਿਹਾ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਲੋਕਾਂ ਨੂੰ ਬਹੁਤ ਉਮੀਦਾਂ ਸਨ, ਪਰ ਐਲਾਨਿਆ ਗਿਆ ਰਾਹਤ ਪੈਕੇਜ ਬਹੁਤ ਘੱਟ ਅਤੇ ਨਿਰਾਸ਼ਾਜਨਕ ਹੈ।

ਉਨ੍ਹਾਂ ਲਿਖਿਆ ਕਿ ਇੰਨੀ ਵੱਡੀ ਤਬਾਹੀ ਤੋਂ ਬਾਅਦ, ਇਹ ਉਮੀਦ ਕੀਤੀ ਜਾ ਰਹੀ ਸੀ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਲੋਕਾਂ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣਗੇ ਪਰ ਅਜਿਹਾ ਨਹੀਂ ਹੋਇਆ। ਵੜਿੰਗ ਨੇ ਇਹ ਵੀ ਕਿਹਾ ਕਿ ਇਹ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ।

ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਘੱਟੋ-ਘੱਟ 25,000 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦੇਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਬਹੁਤ ਘੱਟ ਹੜ੍ਹ ਰਾਹਤ ਪੈਕੇਜ ਦਿੱਤਾ ਹੈ। ਪਹਿਲਾਂ ਕਾਂਗਰਸ ਨੇ 50,000 ਕਰੋੜ ਰੁਪਏ ਦੀ ਮੰਗ ਕੀਤੀ ਸੀ, ਪਰ ਮੌਜੂਦਾ ਸਥਿਤੀ ਵਿੱਚ ਵੀ 25,000 ਕਰੋੜ ਰੁਪਏ ਦੀ ਮਦਦ ਤੁਰੰਤ ਦਿੱਤੀ ਜਾਣੀ ਚਾਹੀਦੀ ਹੈ।

ਵੜਿੰਗ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਹੜ੍ਹ ਪ੍ਰਭਾਵਿਤ ਲੋਕ ਇਸ ਦੇ ਨਤੀਜੇ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੇਂਦਰ ਤੋਂ ਬਹੁਤ ਉਮੀਦਾਂ ਹਨ ਅਤੇ ਇਸ ਮੁਸ਼ਕਲ ਸਮੇਂ ਵਿੱਚ ਰਾਜਨੀਤੀ ਤੋਂ ਉੱਪਰ ਉੱਠ ਕੇ ਫੈਸਲਾ ਲੈਣਾ ਚਾਹੀਦਾ ਹੈ।

LEAVE A REPLY

Please enter your comment!
Please enter your name here