

ਮਾਨਸਾ 23 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸੀ ਪੀ ਆਈ ਦੇ ਸੀਨੀਅਰ ਆਗੂ, ਸੱਚੇ ਸਿਪਾਹੀ ਤੇ ਜ਼ਿਲ੍ਹਾ ਏਟਕ ਦੇ ਸਾਬਕਾ ਪ੍ਰਧਾਨ ਕਾਮਰੇਡ ਕਾਕਾ ਸਿੰਘ ਨੂੰ ਸੈਂਕੜੇ ਪਾਰਟੀ ਆਗੂਆਂ,ਵੱਖ ਵੱਖ ਸਿਆਸੀ ਸ਼ਖ਼ਸੀਅਤਾਂ ਤੇ ਹਮਦਰਦਾਂ ਵੱਲੋਂ ਨਾਹਰਿਆਂ ਦੀ ਗੂੰਜ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਪ੍ਰੈਸ ਬਿਆਨ ਰਾਹੀਂ ਸੀ ਪੀ ਆਈ ਦੇ ਸ਼ਹਿਰੀ ਸਕੱਤਰ ਕਾਮਰੇਡ ਰਤਨ ਭੋਲਾ ਤੇ ਸਬ ਡਵੀਜ਼ਨ ਸਕੱਤਰ ਕਾਮਰੇਡ ਰੂਪ ਸਿੰਘ ਢਿੱਲੋਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਿਥੇ ਸਾਥੀ ਕਾਕਾ ਸਿੰਘ ਪਿਛਲੇ ਸਮੇਂ ਤੋਂ ਬੇਸ਼ੱਕ ਬਿਮਾਰ ਹੋਣ ਦੇ ਬਾਵਜੂਦ ਵੀ ਪਰਿਵਾਰ ਤੇ ਪਾਰਟੀ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਰਹੇ ਹਨ। ਅੱਜ ਉਹਨਾਂ ਦੇ ਦਿਹਾਂਤ ਮੌਕੇ ਪਰਿਵਾਰ, ਪਾਰਟੀ ਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਜ਼ਿਕਰਯੋਗ ਹੈ ਕਿ ਸੀ ਪੀ ਆਈ ਪਾਰਟੀ ਦੀ 25 ਵੀਂ ਕਾਂਗਰਸ ਚੰਡੀਗੜ੍ਹ ਕਾਰਨ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਤੇ ਏਟਕ ਦੇ ਸੂਬਾ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਤੇ ਸੀਤਾ ਰਾਮ ਗੋਬਿੰਦਪੁਰਾ ਉਹਨਾਂ ਦੇ ਸੰਸਕਾਰ ਮੌਕੇ ਪੁਜ ਨਹੀਂ ਸਕੇ। ਉਹਨਾਂ ਵੱਲੋਂ ਵੀ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਬਰਨਾਲਾ ਏਟਕ, ਸਾਬਕਾ ਮੀਤ ਪ੍ਰਧਾਨ ਗੁਰਚਰਨ ਸਿੰਘ, ਬਲਵੰਤ ਸਿੰਘ ਦਲੇਲ ਸਿੰਘ ਵਾਲਾ, ਮਨਜੀਤ ਸਿੰਘ ਕਾਲਾ, ਦਰਸ਼ਨ ਸਿੰਘ ਮਾਨਸ਼ਾਹੀਆ ਰਘਵੀਰ ਸਿੰਘ ਬਸਪਾ ਆਗੂ, ਸਮੁੱਚੇ ਐਫ ਸੀ ਆਈ ਦੇ ਲੀਡਰ ਤੇ ਵਰਕਰਾਂ ਤੋਂ ਇਲਾਵਾ ਵੱਖ ਵੱਖ ਸ਼ਖ਼ਸੀਅਤਾਂ, ਰਿਸ਼ਤੇਦਾਰ ਸ਼ਾਮਲ ਸਨ।























