*ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਨ ਮੌਕੇ ਕੀਤਾ 141ਵੀਂ ਵਾਰ ਖੂਨਦਾਨ/ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰ ਰਹੇ ਹਨ ਸਵੈਇੱਛਕ ਖੂਨਦਾਨੀ… ਡਾਕਟਰ ਰੇਖੀ*

0
23

ਮਾਨਸਾ, 28 ਸਤੰਬਰ: (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਦੇਸ਼ ਦੀ ਆਜ਼ਾਦੀ ਲਈ ਜਾਨ ਵਾਰ ਦੇਣ ਵਾਲੇ ਮਹਾਨ ਸ਼ਹੀਦ ਏ ਆਜ਼ਮ ਸ੍ਰ. ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਅਪੈਕਸ ਕਲੱਬ ਦੇ ਪ੍ਰਧਾਨ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੇ ਖੂਨਦਾਨ ਕਰਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸੀਨੀਅਰ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਨੇ ਦੱਸਿਆ ਕਿ ਸਰਦਾਰ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਦੇਸ਼ ਦੀ ਆਜ਼ਾਦੀ ਲਈ ਫਾਂਸੀ ਦੇ ਰੱਸੇ ਨੂੰ ਚੁੰਮਿਆ ਉਨ੍ਹਾਂ ਦੀ ਕੁਰਬਾਨੀ ਨੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦਾ ਕੰਮ ਕੀਤਾ ਹੈ ।ਅੱਜ ਉਨ੍ਹਾਂ ਦੇ ਸ਼ਹੀਦ ਹੋਣ ਦੇ ਬਹੁਤ ਸਾਲ ਬਾਅਦ ਵੀ ਨੌਜਵਾਨ ਉਹਨਾਂ ਦੀਆਂ ਦੇਸ਼ ਭਗਤੀ ਦੀਆਂ ਗੱਲਾਂ ਕਰਦੇ ਹਨ ਅਤੇ ਉਨ੍ਹਾਂ ਵੱਲੋਂ ਦਿਖਾਏ ਰਾਹ ਤੇ ਚੱਲਣ ਦੀ ਕੋਸ਼ਿਸ਼ ਕਰਦੇ ਹਨ। ਸੰਜੀਵ ਪਿੰਕਾ ਨੇ ਅੱਜ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ 141ਵੀਂ ਵਾਰ ਖੂਨਦਾਨ ਕੀਤਾ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼ਹਿਰ ਦੇ ਉੱਘੇ ਸਰਜਨ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ ਨੇ ਦੱਸਿਆ ਕਿ ਖੂਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਦੀ ਜਾਨ ਸਿਰਫ਼ ਤੇ ਸਿਰਫ਼ ਖੂਨ ਦੇ ਕੇ ਹੀ ਬਚਾਈ ਜਾ ਸਕਦੀ ਹੈ। ਚਾਹੇ ਸਾਇੰਸ ਨੇ ਬਹੁਤ ਵੱਡੇ ਪੱਧਰ ਤੇ ਤਰੱਕੀ ਕੀਤੀ ਹੈ ਪਰ ਖੂਨ ਦਾ ਕੋਈ ਬਦਲ ਨਹੀਂ ਲੱਭਿਆ ਜਾ ਸਕਿਆ। ਮਰੀਜ਼ ਦੀ ਜਾਨ ਬਚਾਉਣ ਲਈ ਕਿਸੇ ਤੰਦਰੁਸਤ ਵਿਅਕਤੀ ਦੁਆਰਾ ਦਾਨ ਕੀਤਾ ਗਿਆ ਖੂਨ ਹੀ ਲੋੜਵੰਦ ਮਰੀਜ਼ ਦੇ ਚੜਾਇਆ ਜਾਂਦਾ ਹੈ। ਅੱਜਕੱਲ੍ਹ ਡੇਂਗੂ ਦੀ ਬੀਮਾਰੀ ਕਾਫ਼ੀ ਫੈਲੀ ਹੋਈ ਹੈ ਜਿਸ ਵਿੱਚ ਮਰੀਜ਼ ਦੇ ਪਲੇਟਲੈਟਸ ਘੱਟ ਜਾਂਦੇ ਹਨ ਤਾਂ ਉਸ ਕਮੀ ਨੂੰ ਪੂਰਾ ਕਰਨ ਲਈ ਸਵੈਇੱਛਕ ਖੂਨਦਾਨੀ ਪਲੇਟਲੈਟਸ ਵੀ ਦਾਨ ਕਰਦੇ ਹਨ ਅਤੇ ਖੂਨਦਾਨੀਆਂ ਵੱਲੋਂ ਦਾਨ ਕੀਤੇ ਖੂਨ ਵਿੱਚੋਂ ਪਲੇਟਲੈਟਸ ਬਣਾਏ ਜਾਂਦੇ ਹਨ ਇਸ ਲਈ ਹਰੇਕ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਨਾਲ ਖੂਨਦਾਨੀ ਨੂੰ ਕਿਸੇ ਕਿਸਮ ਦੀ ਕੋਈ ਵੀ ਕਮਜ਼ੋਰੀ ਵਗੈਰਾ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੀਆਂ ਸਖਸ਼ੀਅਤਾਂ ਦੇ ਜਨਮ ਦਿਨ ਖੂਨਦਾਨ ਵਰਗੇ ਕੰਮ ਕਰਕੇ ਹੀ ਮਨਾਉਣੇ ਚਾਹੀਦੇ ਹਨ। ਇਹ ਉਹਨਾਂ ਦੇਸ਼ ਭਗਤਾਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਡਿਪਟੀ ਕੰਟਰੋਲਰ ਫਾਇਨਾਂਸ ਐਂਡ ਅਕਾਉਂਟਸ ਅਪੈਕਸੀਅਨ ਅਸ਼ਵਨੀ ਜਿੰਦਲ, ਅਪੈਕਸੀਅਨ ਭੁਪੇਸ਼ ਜਿੰਦਲ, ਆਡਿਟ ਇੰਸਪੈਕਟਰ ਅਪੈਕਸੀਅਨ ਅਨਿਲ ਗਰਗ, ਸਮਾਜਸੇਵੀ ਰਾਜਦੀਪ ਸਿੰਗਲਾ, ਪਰਗਟ ਸਿੰਘ ਸਮੇਤ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here