*ਜ਼ਿਲ੍ਹਾ ਜੇਲ੍ਹ ਕੰਪਲੈਕਸ ਉਪਰ ਅਤੇ 500 ਮੀਟਰ ਦੇ ਘੇਰੇ ਅੰਦਰ ਨੋ ਡਰੋਨ ਜ਼ੋਨ ਘੋਸ਼ਿਤ*

0
52

ਮਾਨਸਾ, 06 ਅਕਤੂਬਰ  (ਸਾਰਾ ਯਹਾਂ/ਮੁੱਖ ਸੰਪਾਦਕ)

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ IAS ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਕੇ ਨੋ ਡਰੋਨ ਜ਼ੋਨ ਘੋਸ਼ਿਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।    

             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰਾਪਤ ਪੱਤਰ ਰਾਹੀਂ ਉਨ੍ਹਾਂ ਧਿਆਨ ਵਿੱਚ ਲਿਆਂਦਾ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਮੋਬਾਇਲ ਫੋਨ, ਨਸ਼ੀਲੀਆਂ ਦਵਾਈਆਂ ਜਾਂ ਪਦਾਰਥ ਅਤੇ ਹੋਰ ਇਤਰਾਜ਼ਯੋਗ ਵਸਤੂਆਂ ਬਰਾਮਦ ਹੋਣ ਸਬੰਧੀ ਘਟਨਾਵਾਂ ਸਾਹਮਣੇ ਆ ਰਹੀਆਂ ਹਨ।

             ਇਸ ਲਈ ਅਜਿਹੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਜੇਲ੍ਹ ਮਾਨਸਾ ਦੇ ਕੰਪਲੈਕਸ ਦੇ ਉਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ-ਦੁਆਲੇ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ।

ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here