*ਮਾਨਸਾ ਦੇ ਮਾਣ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਗਵਰਨਰ ਪੰਜਾਬ ਨੇ ਕੀਤਾ ਸਨਮਾਨਿਤ*

0
30
Oplus_131072

ਮਾਨਸਾ, 16 ਅਕਤੂਬਰ:-(ਸਾਰਾ ਯਹਾਂ/(ਗੁਰਪ੍ਰੀਤ ਧਾਲੀਵਾਲ) ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਪੰਜਾਬ ਰਾਜ ਸ਼ਾਖਾ ਵੱਲੋਂ ਜਰਨਲ ਹਾਊਸ ਦੀ ਸਲਾਨਾ ਮੀਟਿੰਗ ਪੰਜਾਬ ਰਾਜ ਭਵਨ ਦੇ ਸ਼੍ਰੀ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਕੀਤੀ ਗਈ । ਇਸ ਮੀਟਿੰਗ ਵਿੱਚ ਰੈਡ ਕਰਾਸ ਸੁਸਾਇਟੀ ਪੰਜਾਬ ਸ਼ਾਖਾ ਵੱਲੋਂ ਕੀਤੇ ਗਏ ਸਮਾਜ ਸੇਵੀ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਹੋਰ ਵਧੀਆ ਢੰਗ ਨਾਲ ਚਲਾਉਣ ਲਈ ਸੁਝਾਅ ਲਏ ਗਏ।

ਮਾਨਯੋਗ ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਡਿਪਟੀ ਕਮਿਸ਼ਨਰਾਂ ਕਮ ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਰੈਡ ਕਰਾਸ ਸੁਸਾਇਟੀ ਦੇ ਮੈਂਬਰਾਂ ਨਾਲ ਜ਼ਿਲੇ ਵਿੱਚ ਰੈਡ ਕਰਾਸ ਸੁਸਾਇਟੀ ਦੇ ਕੰਮਾਂ ਨੂੰ ਅੱਗੇ ਲਿਜਾਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮਾਨਯੋਗ ਗਵਰਨਰ ਪੰਜਾਬ ਵੱਲੋਂ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੀਟਿੰਗ ਸਮੇਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕੰਮਾਂ ਵਿੱਚ ਸ਼ਲਾਘਾ ਯੋਗ ਸੇਵਾਵਾਂ ਦੇਣ ਵਾਲੀਆਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵੀਆ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮਾਗਮ ਸਮੇਂ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਲਾਈਫ ਮੈਂਬਰ ਮਾਨਸਾ ਦੇ ਮਾਣ ਸਵੈਇੱਛਕ ਖੂਨਦਾਨੀ ਸੰਜੀਵ ਸਿੰਗਲਾ ਪਿੰਕਾ ਨੂੰ ਵੀ ਖੂਨਦਾਨ ਖੇਤਰ ਵਿੱਚ ਅਹਿਮ ਭੂਮਿਕਾ ਅਦਾ ਕਰਨ ਲਈ ਮਾਨਯੋਗ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦਾ ਮਕਸਦ ਲੋਕਾਂ ਨੂੰ ਸੇਵਾ ਦੇ ਕੰਮਾਂ ਨਾਲ ਜੋੜਨਾ ਅਤੇ ਉਨ੍ਹਾਂ ਅੰਦਰ ਸੇਵਾ ਦੇ ਭਾਵ ਪੈਦਾ ਕਰਨਾ ਹੈ ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਤੋਂ ਹੀ ਇਸ ਸੰਬੰਧੀ ਯਤਨ ਸ਼ੁਰੂ ਹੋ ਜਾਂਦੇ ਹਨ । ਬੱਚਿਆਂ ਨੂੰ ਰੈੱਡ ਕਰਾਸ ਦੇ ਝੰਡੇ ਦੇ ਕੇ ਸਮਾਜ ਭਲਾਈ ਦੇ ਕੰਮਾਂ ਲਈ ਫੰਡ ਇਕੱਠਾ ਕਰਨ ਲਈ ਕਿਹਾ ਜਾਂਦਾ ਹੈ। ਇਸਦਾ ਮਕਸਦ ਉਨ੍ਹਾਂ ਅੰਦਰ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਭਾਵ ਪੈਦਾ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਮੀਟਿੰਗ ਸਾਲ ਵਿੱਚ ਇੱਕ ਵਾਰ ਜਰੂਰ ਕਰਨਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ।

ਸੰਜੀਵ ਪਿੰਕਾ ਨੂੰ ਇਹ ਸਨਮਾਨ ਮਿਲਣ ਤੇ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ, ਡਾਕਟਰ ਮਨੋਜ ਮਿੱਤਲ, ਡਾਕਟਰ ਵਰੁਣ ਮਿੱਤਲ, ਸੀਨੀਅਰ ਸਿਟੀਜਨ ਕੌਂਸਲ ਦੇ ਚੇਅਰਮੈਨ ਅਸ਼ੋਕ ਗਰਗ, ਅੱਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਸਤਿਗੁਰੂ ਸੇਵਾ ਟਰਸੱਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ, ਜਾਗਰਣ ਮੰਚ ਦੇ ਪ੍ਰਧਾਨ ਬਲਜੀਤ ਸ਼ਰਮਾਂ, ਅਪੈਕਸ ਕਲੱਬ ਦੇ ਸਰਪ੍ਰਸਤ ਸੁਰੇਸ਼ ਜਿੰਦਲ, ਵਾਈਸ ਪ੍ਰਧਾਨ ਅਸ਼ਵਨੀ ਜਿੰਦਲ, ਕਮਲ ਗਰਗ, ਬਨੀਤ ਗੋਇਲ, ਧੀਰਜ ਬਾਂਸਲ, ਅਨਿਲ ਗਰਗ,ਸਤੀਸ਼ ਗਰਗ, ਰਿਟਾਇਰਡ ਚੀਫ ਫਾਰਮੇਸੀ ਅਫਸਰ ਕੈਲਾਸ਼ ਮੋਹਨ, ਸਮਾਜਸੇਵੀ ਬਿੰਦਰਪਾਲ ਗਰਗ ਨੇ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਸਨਮਾਨ ਲੋਕਾਂ ਲਈ ਪ੍ਰੇਰਨਾਮਈ ਹੁੰਦੇ ਹਨ।

LEAVE A REPLY

Please enter your comment!
Please enter your name here