*ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਮਾਨਸਾ ਦੀ ਮਹੀਨਾਵਾਰ ਮੀਟਿੰਗ ਹੋਈ*

0
44

ਮਾਨਸਾ 2 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੇ ਬਲਾਕ ਮਾਨਸਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਪ੍ਰੀਤ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਅਤੇ ਜ਼ਿਲ੍ਹਾ ਸਕੱਤਰ ਡਾ. ਸਿਮਰਜੀਤ ਸਿੰਘ ਗਾਗੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਹਾਜ਼ਰੀਨ ਦਾ ਸਵਾਗਤ ਕੀਤਾ ਗਿਆ ਸ਼ਾਮਲ ਆਗੂਆਂ ਵੱਲੋਂ ਮੌਜੂਦਾ ਹਾਲਤਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਚੋਰੀਆਂ ਲੁੱਟਾਂ ਖੋਹਾਂ ਅਤੇ ਗੈਂਗਸਟਰਾੰ ਕੀਤੀਆਂ ਜਾ ਰਹੀਆਂ ਵਾਰਦਾਤਾਂ ਦੀ ਨਿੰਦਾ ਕੀਤੀ ਗਈ ਅਤੇ ਪ੍ਰੈਕਟਿਸ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਸ਼ਾਮਲ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਐਸੋਸੀਏਸ਼ਨ ਦੇ ਬੈਜ ਅਤੇ ਮੈਂਬਰਸ਼ਿਪ ਸਰਟੀਫਿਕੇਟ ਵੀ ਵੰਡੇ ਗਏ । ਜਥੇਬੰਦਕ ਸਿੱਖਿਆ, ਭਰਾਤਰੀ ਸਾਂਝ ਅਤੇ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਾਨਤਾ ਸਬੰਧੀ ਸੂਬਾਈ ਫੈਸਲੇ ਅਨੁਸਾਰ ਜਥੇਬੰਦਕ ਕਨਵੈਨਸ਼ਨਾਂ ਦਾ ਸਿਲਾਸਲਾ ਜ਼ਾਰੀ ਹੈ ਅਤੇ 30 ਅਕਤੂਬਰ ਨੂੰ ਜ਼ਿਲ੍ਹਾ ਤਰਨਤਾਰਨ ਵਿਖੇ ਇੱਕ ਪ੍ਰਭਾਵਸ਼ਾਲੀ ਜ਼ਿਲ੍ਹਾ ਪੱਧਰੀ ਸੱਤਵੀਂ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਤਰਨਤਾਰਨ ਵਿਖੇ ਹੋ ਰਹੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜ ਰਹੇ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਟਰੇਨਿੰਗ ਦੇਕੇ ਮਾਨਤਾ ਦੇਣ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਸਬੰਧੀ ਸਵਾਲ ਕੀਤੇ ਗਏ ਸੋਸ਼ਲ ਮੀਡੀਆ ਅਤੇ ਸੱਦੇ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਵਿਚੋਂ ਕੋਈ ਵੀ ਜਵਾਬ ਦੇਣ ਲਈ ਨਹੀਂ ਆਇਆ ਜਾ ਮੀਡੀਆ ਰਾਹੀਂ ਸਵਾਲਾਂ ਦੇ ਜਵਾਬ ਨਾ ਦੇਣਾ ਬਹੁਤ ਮੰਦਭਾਗਾ ਹੈ ਸਤਾਧਿਰ ਵੱਲੋਂ ਵਿਧਾਨ ਸਭਾ ਚੋਣਾਂ ਸਮੇਂ ਅਤੇ ਸੂਬਾਈ ਵਫ਼ਦ ਨਾਲ ਪੈਨਲ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਬਾਅਦ ਸ਼ਾਰਟ ਟਰਮ ਟ੍ਰੇਨਿੰਗ ਕਰਵਾ ਕੇ ਮਾਨਤਾ ਦੇਣ ਦੇ ਕੀਤੇ ਵਾਅਦੇ ਨੂੰ ਕਾਨੂੰਨੀ ਅੜਚਨਾਂ ਦਾ ਹਵਾਲਾ ਦੇ ਕੇ ਲਟਕਾਇਆ ਜਾ ਰਿਹਾ ਹੈ ਜੋ ਸਹਿਣਯੋਗ ਨਹੀਂ ਹੈ ਇਸ ਲਈ ਮੈਡੀਕਲ ਪ੍ਰੈਕਟੀਸ਼ਨਰਾਂ ਵਿੱਚ ਸਰਕਾਰ ਦੇ ਇਸ ਰਵਈਏ ਪ੍ਰਤੀ ਭਾਰੀ ਰੋਹ ਪਾਇਆ ਜਾ ਰਿਹਾ ਹੈ ਜੇਕਰ ਕੀਤੇ ਵਾਅਦੇ ਅਨੁਸਾਰ ਟ੍ਰੇਨਿੰਗ ਦੇ ਕੇ ਮਾਨਤਾ ਦੇਣ ਦਾ ਕੀਤਾ ਵਾਅਦਾ ਜਲਦੀ ਪੂਰਾ ਨਾ ਕੀਤਾ ਤਾਂ ਹੋ ਰਹੀ ਜ਼ਿਮਨੀ ਚੋਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਮਿਆਜ਼ਾ ਭੁਗਤਣ ਲਈ ਤਿਆਰ ਰਹੇ ਸ਼ਾਮਲ ਮੈਂਬਰ ਸਾਥੀਆਂ ਨੂੰ ਆਗੂਆਂ ਵੱਲੋਂ ਸਾਫ਼ ਸੁਥਰੀ ਪ੍ਰੈਕਟਿਸ ਅਤੇ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਅਲਾਮਤਾਂ ਖਿਲਾਫ ਭਰਾਤਰੀ ਸੰਸਥਾਵਾਂ ਨਾਲ ਮਿਲ ਕੇ ਉਪਰਾਲੇ ਕਰਨ ਸਬੰਧੀ ਵੀ ਪ੍ਰੇਰਿਤ ਕੀਤਾ ਗਿਆ ਡਾ. ਨਿਰਮਲ ਸਿੰਘ ਰਾਏਪੁਰ , ਡਾ. ਕੁਲਦੀਪ ਸਿੰਘ ਖਿਆਲਾ , ਡਾ. ਬੂਟਾ ਸਿੰਘ ਅਤੇ ਡਾ.ਰਨਵੀਰ ਸਿੰਘ ਨੂੰ ਸਰਬਸੰਮਤੀ ਨਾਲ ਅਗਜੈਕਟਿਵ ਕਮੇਟੀ ਲਈ ਚੁਣਿਆ ਗਿਆ। ਇਸ ਸਮੇਂ ਸਕੱਤਰ ਡਾ.ਰਣਬੀਰ ਸਿੰਘ, ਚੇਅਰਮੈਨ ਵੈਦ ਗੁਰਨਾਮ ਸਿੰਘ ਕੋਟੜਾ, ਕੈਸ਼ੀਅਰ ਵੈਦ ਅਮਰੀਕ ਸਿੰਘ, ਸੀਨੀਅਰ ਵਾਇਸ ਪ੍ਰਧਾਨ ਡਾ.ਅਜਮੇਰ ਸਿੰਘ ਅਤੇ ਡਾ.ਮਨੋਜ਼ ਖਿਆਲਾ , ਮੁੱਖ ਸਲਾਹਕਾਰ ਡਾ.ਸੁਧੀਰ ਚਿਲਾਣਾ , ਡਾ. ਗੁਰਮੇਲ ਸਿੰਘ, ਡਾ. ਜਗਸੀਰ ਸਿੰਘ, ਡਾ.ਸ਼ਿੰਗਾਰਾ ਸਿੰਘ ਆਦਿ ਸਾਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਸਟੇਜ ਸਕੱਤਰ ਦੀ ਭੂਮਿਕਾ ਪ੍ਰੈਸ ਸਕੱਤਰ ਡਾ ਗੁਰਪ੍ਰੀਤ ਕੋਟ ਵੱਲੋਂ ਬਾਖੂਬੀ ਨਿਭਾਈ ਗਈ

LEAVE A REPLY

Please enter your comment!
Please enter your name here