ਅਪੰਗ ਲੋਕਾਂ ਨੂੰ ਸਮਾਜਿਕ ਸਮਾਨਤਾ ਦਾ ਅਧਿਕਾਰ ਮਿਲਣਾ ਜਰੂਰੀ – ਡਿਪਟੀ ਕਮਿਸ਼ਨਰ

0
26

ਮਾਨਸਾ, 04 ਦਸੰਬਰ (ਹੀਰਾ ਮਿੱਤਲ): ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੁਆਰਾ ਅੱਜ ਸਥਾਨਕ ਰੈਡ ਕਰਾਸ ਭਵਨ ਵਿਖੇ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿੱਥੇ ਮਾਨਸਿਕ ਤੌਰ ਤੇ ਅਪੰਗ ਬੱਚਿਆਂ ਅਤੇ ਅੰਗਹੀਣ ਵਿਅਕਤੀਆਂ ਨੇ ਭਾਗ ਲਿਆ।
ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਪੰਗ ਲੋਕਾਂ ਨੂੰ ਨਫ਼ਰਤ ਦੀ ਨਜ਼ਰ ਨਾ ਵੇਖ ਕੇ ਸਮਾਜਿਕ ਸਮਾਨਤਾ ਦਾ ਅਧਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਪ੍ਰੋਗਰਾਮ ਸ਼ਲਾਘਾਯੋਗ ਹਨ ਜਿੰਨ੍ਹਾਂ ਕਰਕੇ ਲੋਕਾਂ ਵਿਚ ਅੰਗਹੀਣਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਰਹਿੰਦਿਆਂ ਅਜਿਹੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਅਤੇ ਸਾਨੂੰ ਇਨ੍ਹਾਂ ਦੀ ਸਹਾਇਤਾ ਕਰਕੇ ਸਮਾਜ ਭਲਾਈ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਹਾਜ਼ਰ ਦਿਵਿਆਂਗ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ।  ਇਸ ਮੌਕੇ ਮਾਨਸਿਕ ਤੌਰ ਤੇ ਅਪੰਗ ਬੱਚਿਆਂ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਵੀ ਕੀਤੀ ਗਈ, ਜਿੰਨ੍ਹਾਂ ਨੂੰ ਡਿਪਟੀ ਕਮਿਸ਼ਨਰ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬੋਲਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਦਿਵਿਆਂਗ ਲੋਕ ਸਿਵਲ ਸਰਜਨ ਦਫ਼ਤਰ ਵਿਖੇ ਜਦ ਮਰਜ਼ੀ ਮਿਲ ਸਕਦੇ ਹਨ ਉਨ੍ਹਾਂ ਦੇ ਅਧਿਕਾਰਾਂ ਦੀ ਪ੍ਰਾਪਤੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਅਖ਼ੀਰ ਵਿਚ ਡਿਪਟੀ ਕਮਿਸ਼ਨਰ ਦੁਆਰਾ ਹਾਜ਼ਰ ਦਿਵਿਆਂਗ ਵਿਅਕਤੀਆਂ ਨੂੰ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਸਤੀਸ਼ ਕਪੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਜਗਰੂਪ ਭਾਰਤੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਾਜਿੰਦਰ ਕੌਰ, ਸਹਾਇਕ ਸਿਵਲ ਸਰਜਨ ਸ੍ਰੀ ਸੁਰਿੰਦਰ ਸਿੰਘ, ਵਿਸ਼ੇਸ਼ ਜ਼ਿਲ੍ਹਾ ਸਿੱਖਿਅਕ ਸਰਵ ਸਿੱਖਿਆ ਅਭਿਆਨ ਸ੍ਰੀ ਰਕੇਸ਼ ਕੁਮਾਰ ਹਾਜ਼ਰ ਸਨ।


EDITED BY : SARA YAHA | | Last Updated :7:04 PM 4 ਦਸੰਬਰ  2018

LEAVE A REPLY

Please enter your comment!
Please enter your name here