*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਨਵੰਬਰ ਨੂੰ*

0
6

ਮਾਨਸਾ, 04 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 07 ਨਵੰਬਰ 2025 ਦਿਨ ਸ਼ੁੱਕਰਵਾਰ  ਨੂੰ ”ਸੈਟਿਨ ਕਰੈਡਿਟ ਕੇਅਰ ਨੈੱਟਵਰਕ ਲਿਮਟਡ” ਵੱਲੋਂ ਫੀਲਡ ਸਟਾਫ, ਕੁਆਲਿਟੀ ਅਫ਼ਸਰ ਅਤੇ ਪ੍ਰੋਜੈਕਟ 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ  ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਹੋਣੀ ਲਾਜ਼ਮੀ ਹੈ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 26000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92666-82455, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here