*ਜ਼ਿਲ੍ਹੇ ਵਿੱਚ 28 ਆਮ ਆਦਮੀ ਕਲੀਨਿਕ ਦੇ ਰਹੇ ਹਨ ਸਿਹਤ ਸੇਵਾਵਾਂ, 4 ਨਵੇਂ ਬਣਨਗੇ: ਨਵਜੋਤ ਕੌਰ*

0
50

ਮਾਨਸਾ, 6 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)  : ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ  ਰਾਹੀਂ ਸੂਬਾ ਵਾਸੀਆਂ ਨੂੰ ਬਿਹਤਰ ਅਤੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵਲੋਂ ਜਿੱਥੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ, ਓਥੇ ਇਨ੍ਹਾਂ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਦਾ ਘੇਰਾ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ।

                ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦੇ ਜਾਇਜ਼ੇ ਲਈ ਮੀਟਿੰਗ ਕੀਤੀ ਗਈ। ਓਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 28 ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ 4 ਹੋਰ ਮਾਨਸਾ, ਸਰਦੂਲਗੜ੍ਹ, ਭੀਖੀ ਤੇ ਬਰੇਟਾ ਵਿਚ ਬਣਨੇ ਹਨ।

                ਓਨ੍ਹਾਂ ਪੰਚਾਇਤੀ ਰਾਜ ਵਿਭਾਗ ਤੋਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ਦੇ ਸਬੰਧ ਐੱਸ ਡੀ ਓ ਪੰਚਾਇਤੀ ਰਾਜ ਨੇ ਦੱਸਿਆ ਕਿ 2 ਆਮ ਆਦਮੀ ਕਲੀਨਿਕਾਂ ਲਈ ਭਲਕੇ ਟੈਂਡਰ ਲਗਾ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਵਲੋਂ ਪੰਚਾਇਤੀ ਰਾਜ ਵਿਭਾਗ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।

                ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1221735 ਮਰੀਜ਼ ਲਾਹਾ ਲੈ ਚੁੱਕੇ ਹਨ।

            ਓਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 107 ਕਿਸਮ ਦੀਆਂ ਮੁਫ਼ਤ ਦਵਾਈਆਂ ਅਤੇ 47 ਪ੍ਰਕਾਰ ਦੇ ਟੈਸਟਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਅਲਟਰਾਸਾਊਂਡ ਸੂਚੀਬੱਧ ਸੈਂਟਰਾਂ ਤੋਂ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਐਂਟੀ ਰੇਬੀਜ਼ ਵੈਕਸੀਨ ਅਤੇ ਗੈਰ ਸੰਚਰੀ ਬਿਮਾਰੀਆਂ ਦੀ ਸਕਰੀਨਿੰਗ ਦੀ ਸਹੂਲਤ ਵੀ ਹੈ। 

                 ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਮਲਪ੍ਰੀਤ ਕੌਰ ਬਰਾੜ, ਐਸਐਮਓ ਸਰਦੂਲਗੜ੍ਹ ਡਾਕਟਰ ਜਗਜੀਤ ਸਿੰਘ, ਐਸਐਮਓ ਬੁਢਲਾਡਾ ਡਾਕਟਰ ਸਰਬਜੀਤ ਸਿੰਘ, ਐਸਐਮਓ ਖਿਆਲਾ ਕਲਾਂ ਡਾਕਟਰ ਹਰਮਨ ਸਿੰਘ, ਐਸਐਮਓ ਬਰੇਟਾ ਡਾਕਟਰ ਸਿਮਰਪ੍ਰੀਤ ਸਿੰਘ, ਐਸਡੀਓ ਪੰਚਾਇਤੀ ਰਾਜ ਬੁਢਲਾਡਾ ਨੀਲ ਗੋਇਲ, ਐਸਡੀਓ ਪੰਚਾਇਤੀ ਰਾਜ ਮਾਨਸਾ ਦੀਪਕ ਗਰਗ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here