

ਚੰਡੀਗੜ੍ਹ,(ਸਾਰਾ ਯਹਾ) 5 ਦਸੰਬਰ : ਰਾਜਸਥਾਨ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਸੂਬੇ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਇਲਾਕੇ ‘ਚ ਸਥਿਤ ਦੁਕਾਨਾਂ ਤੇ ਤਜ਼ਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ, ਜਿਨ੍ਹਾਂ ਦੀ ਰਾਜਸਥਾਨ ਵਿੱਚ ਵੋਟ ਹੈ, ਨੂੰ ਆਪਣੀ ਵੋਟ ਦੇ ਹੱਕ ਦੀ ਵਰਤੋਂ ਲਈ ਪੰਜਾਬ ਸਰਕਾਰ ਨੇ 7 ਦਸੰਬਰ, 2018 ਨੂੰ ਤਨਖ਼ਾਹ ਸਮੇਤ ਛੁੱਟੀ ਐਲਾਨੀ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਸਥਾਨ ਦੀ ਹੱਦ ਨਾਲ ਲਗਦੇ ਪੰਜਾਬ ਦੇ ਇਲਾਕੇ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਰਾਜਸਥਾਨ ਦੇ ਕਿਰਤੀਆਂ ਨੂੰ ਵੋਟ ਪਾਉਣ ਵਾਸਤੇ 7 ਦਸੰਬਰ, 2018 ਦਿਨ ਸ਼ੁੱਕਰਵਾਰ ਨੂੰ ਤਨਖ਼ਾਹ ਸਮੇਤ ਛੁੱਟੀ ਐਲਾਨੀ ਗਈ ਹੈ। ਰਾਜਸਥਾਨ ਨਾਲ ਲੱਗਦੇ ਜ਼ਿਲ੍ਹਿਆਂ ਦੇ ਮਾਲੀਆ ਅਧਿਕਾਰ ਖੇਤਰ ਤਹਿਤ ਆਉਂਦੇ ਇਲਾਕੇ ਵਿੱਚ ਸਥਿਤ ਵਪਾਰਕ ਅਦਾਰਿਆਂ ਤੇ ਦੁਕਾਨਾਂ, ਜਿਨ੍ਹਾਂ ਵਿੱਚ ਸ਼ੁੱਕਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਵਿੱਚ ਤਨਖ਼ਾਹ ਸਮੇਤ ਛੁੱਟੀ ਹੋਵੇਗੀ।
EDITED BY : SARA YAHA | | Last Updated :7:34 PM 5 ਦਸੰਬਰ 2018
























