*ਵਿਆਹੁਤਾ ਦਾ ਗਲ ਘੋਟ ਕੇ ਕਤਲ, ਪਤੀ, ਸੱਸ ਤੇ ਮਾਮਲਾ ਦਰਜ*

0
163

ਮਾਨਸਾ 17 ਨਵੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) 
ਪਿੰਡ ਦਲੀਏ ਵਾਲੇ ਇੱਕ ਇੱਕ ਵਿਆਹੁਤਾ ਔਰਤ ਦਾ ਗਲ ਘੁੱਟ ਸਹੁਰੇ ਪਰਿਵਾਰ ਨੇ ਕਤਲ ਕਰ ਦਿੱਤਾ ਹੈ। ਸਦਰ ਥਾਣਾ ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਵਿਰੁੱਧ ਧਾਰਾ 103 ਬੀ.ਐਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਬਾਕੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਮਾਨਸਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਦਲੀਏਵਾਲੀ ਪਿੰਡ ਦੀ ਇੱਕ ਵਿਆਹੁਤਾ ਔਰਤ ਇੱਕ 10 ਸਾਲ ਦੇ ਬੱਚੇ ਦੀ ਮਾਂ ਅਮਨਦੀਪ ਕੌਰ ਦਾ ਇੱਕ ਦਿਨ ਪਹਿਲਾਂ ਹੀ ਆਪਣੇ ਸਹੁਰਿਆਂ ਨਾਲ ਝਗੜਾ ਹੋਇਆ ਸੀ। ਸਹੁਰਿਆਂ ਨੂੰ ਉਸ ‘ਤੇ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਇਹ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਕੱਲ੍ਹ ਸਅਮਨਦੀਪ ਕੌਰ ਦੀ ਉਸਦੀ ਸੱਸ ਅਤੇ ਪਤੀ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।ਪਹਿਲਾਂ ਈਸੜੂ ਖੁਦਕੁਸ਼ੀ ਦਾ ਮਾਮਲਾ ਦੱਸਿਆ ਜਾ ਰਿਹਾ ਸੀ
ਥਾਣਾ ਸਦਰ ਦੇ ਐਸਐਚਓ ਬਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅਮਨਦੀਪ ਕੌਰ ਦੇ ਪਿਤਾ ਭਗਵਾਨ ਸਿੰਘ ਨੇ ਆਪਣੇ ਬਿਆਨ ਵਿੱਚ ਦਰਜ ਕਰਵਾਇਆ ਸੀ ਕਿ ਉਨ੍ਹਾਂ ਦੀ ਧੀ ਅਮਨਦੀਪ ਕੌਰ ਨੂੰ ਉਸਦੇ ਸਹੁਰੇ ਪਰਿਵਾਰ ਵੱਲੋਂ ਕਾਫ਼ੀ ਸਮੇਂ ਤੋਂ ਤੰਗ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਧੀ ਅਮਨਦੀਪ ਕੌਰ ਦਾ ਕੱਲ੍ਹ ਉਸਦੀ ਸੱਸ ਅਤੇ ਉਸਦੇ ਪਤੀ ਨੇ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਮ੍ਰਿਤਕ ਅਮਨਦੀਪ ਕੌਰ ਦੇ ਪਿਤਾ ਭਗਵਾਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਉਨ੍ਹਾਂ ਦੇ ਸੱਸ ਸੁਖਪਾਲ ਕੌਰ ਅਤੇ ਉਸ ਦੇ ਪਤੀ ਊਧਮ ਸਿੰਘ ਖ਼ਿਲਾਫ਼ 103 ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੱਲ੍ਹ ਮ੍ਰਿਤਕ ਅਮਨਦੀਪ ਕੌਰ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here