*ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਸਾਲਾ ਜਨਮਦਿਨ ਸਮਾਰੋਹ ਨੂੰ ਸਮਰਪਿੱਤ ਗੋਬਿੰਦਪੁਰਾ ਸਕੂਲ ਚ ਕਰਵਾਏ ਪੇਂਟਿੰਗ ਮੁਕਾਬਲੇ*

0
7

ਬੁਢਲਾਡਾ 18 ਨਵੰਬਰ (ਸਾਰਾ ਯਹਾਂ/ਮੇਹਤਾ ਅਮਨ) ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਸਾਲਾਂ ਜਨਮਦਿਨ ਸਮਾਰੋਹ ਨੂੰ ਸਮਰਪਿੱਤ ਸਰਕਾਰੀ ਹਾਈ ਸਕੂਲ ਗੋਬਿੰਦਪੁਰਾ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਦੀ ਅਗਵਾਈ ਸਕੂਲ ਦੀ ਮੁੱਖ ਅਧਿਆਪਿਕਾ ਨੀਸ਼ਾ ਰਾਣੀ ਵੱਲੋਂ ਕੀਤੀ ਗਈ। ਇਸ ਮੌਕੇ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਨਾਲ ਸੰਬੰਧਤ ਪੇਟਿੰਗਾਂ ਬਣਾਈਆਂ ਗਈਆਂ, ਜੋ ਗੁਰੂਆਂ ਦੇ ਦੱਸੇ ਨਕਸ਼ੇ ਕਦਮਾਂ ਤੇ ਚੱਲਣ ਦੀ ਪ੍ਰੇਰਣਾ ਦੇ ਰਹੇ ਹਨ। ਇਸ ਮੌਕੇ ਤੇ ਸਕੂਲ ਮੁੱਖੀ ਨੀਸ਼ਾ ਮੈਡਮ ਨੇ ਕਿਹਾ ਕਿ ਗੁਰੂਆਂ ਦੀ ਸਿੱਖਿਆ ਜਿੱਥੇ ਬਾਣੀ ਅਤੇ ਬਾਣੇ ਨਾਲ ਜੋੜਨ ਦਾ ਉਦੇਸ਼ ਦਿੱਤਾ ਅਤੇ ਲੰਗਰ ਅਤੇ ਪੰਗਤ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਲੰਗਰ ਦੀ ਪ੍ਰਥਾ ਮਾਨਵਤਾ ਦੀ ਸੇਵਾ ਨਾਲ ਜੋੜਦੀ ਹੈ। ਇਸ ਮੌਕੇ ਤੇ ਪੇਟਿੰਗ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਸਨਮਾਣਿਤ ਵੀ ਕੀਤਾ ਗਿਆ। ਇਸ ਮੌਕੇ ਤੇ ਅਧਿਆਪਕ ਰਜਨੀ ਰਾਣੀ, ਰੇਖਾ ਰਾਣੀ, ਸੁਖਵਿੰਦਰ ਕੌਰ ਆਦਿ ਮੌਜੂਦ ਸਨ। 

LEAVE A REPLY

Please enter your comment!
Please enter your name here