*ਪਿਆਕੜਾਂ ਨੂੰ ਲੱਗੇਗਾ ਝਟਕਾ! ਦੋ ਦਿਨ ਠੇਕੇ ਰਹਿਣਗੇ ਬੰਦ*

0
46

Punjab News (ਸਾਰਾ ਯਹਾਂ): ਪੰਜਾਬ ਸਰਕਾਰ 20 ਨਵੰਬਰ ਤੋਂ 22 ਨਵੰਬਰ 2025 ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਨਗਰ ਕੀਰਤਨ ਕਰਵਾਏ ਜਾ ਰਹੇ ਹਨ।

ਇਸ ਯਾਦਗਾਰੀ ਸਮਾਗਮ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਨਗਰ ਕੀਰਤਨ ਵਾਲੇ ਰੂਟ ‘ਤੇ ਕੋਈ ਵੀ ਅਜਿਹੀ ਗਤੀਵਿਧੀ ਨਾ ਹੋਵੇ ਜਿੱਥੇ ਮਰਿਆਦਾ ਦੀ ਉਲੰਘਣਾ ਕਰਦੀ ਹੋਵੇ।

ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ, ਦੀਪਸ਼ਿਖਾ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ, 2023 ਦੀ ਧਾਰਾ 163 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਇਆਂ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 20 ਨਵੰਬਰ, 2025 ਨੂੰ ਹੋਣ ਵਾਲੇ ਨਗਰ ਕੀਰਤਨ ਦੌਰਾਨ ਫਿਰੋਜ਼ਪੁਰ ਦੀ ਸਰਹੱਦ ਦੇ ਅੰਦਰ ਅੰਡੇ, ਮਾਸ ਅਤੇ ਸ਼ਰਾਬ ਵੇਚਣ ਵਾਲੀਆਂ ਦੁਕਾਨਾਂ ਅਤੇ ਬਾਰ ਪੂਰੀ ਤਰ੍ਹਾਂ ਬੰਦ ਰਹਿਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਨਗਰ ਕੀਰਤਨ ਵਾਲੇ ਦਿਨ ਇਨ੍ਹਾਂ ਦੁਕਾਨਾਂ ਨੂੰ ਖੁੱਲ੍ਹਾ ਰੱਖਣ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਕੁਝ ਸ਼ਰਾਰਤੀ ਅਨਸਰ ਇਸ ਸਥਿਤੀ ਦਾ ਫਾਇਦਾ ਚੁੱਕ ਕੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰ ਸਕਦੇ ਹਨ। ਇਸ ਲਈ ਇਹ ਫੈਸਲਾ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਬਣਾਈ ਰੱਖਣ ਲਈ ਜ਼ਰੂਰੀ ਹੈ। ਇਹ ਹੁਕਮ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਸਮਰਪਿਤ ਹੈ।

LEAVE A REPLY

Please enter your comment!
Please enter your name here