

ਮਾਨਸਾ 26 ਨਵੰਬਰ (ਸਾਰਾ ਯਹਾਂ) : ਦਿੱਲੀ ਕਿਸਾਨ ਮੋਰਚੇ ਦੀ ਪੰਜਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਦੇਸ਼ ਦੀਆਂ ਰਾਜਧਾਨੀਆਂ ਦੇ ਹੈਡਕੁਆਰਟਰਾਂ ਤੇ ਵਿਸ਼ਾਲ ਇਕੱਤਰਤਾ ਕਰਕੇ ਵਰ੍ਹੇਗੰਢ ਮਨਾਉਣ ਦੇ ਫੈਸਲੇ ਤਹਿਤ ਦੁਸ਼ਿਹਰਾ ਗਰਾਂੳਂਂਡ ਚੰਡੀਗੜ੍ਹ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਧਰਨਾਕਾਰੀਆਂ ਨੂੰ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਸੰਗਰਾਮੀ ਮੁਬਾਰਕਾਂ ਦਿੱਤੀਆਂ ਅਤੇ ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਗਈ ਅਤੇ ਕਿਸਾਨੀ ਮੰਗਾਂ ਅਤੇ ਆ ਰਹੀਆਂ ਸਮੱਸਿਆਵਾਂ ਅਤੇ ਪੰਜਾਬ ਯੂਨੀਵਰਸਿਟੀ , ਬਿਜਲੀ ਸੋਧ ਬਿਲ ਆਦਿ ਨਾਲ ਸਬੰਧਤ ਮਸਲੇ ਨੂੰ ਹੱਲ ਕਰਨ ਸਬੰਧੀ ਮੰਗ ਕੀਤੀ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ , ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਬਲਵੀਰ ਸਿੰਘ , ਸੂਬਾ ਕਮੇਟੀ ਮੈਂਬਰ ਟਹਿਲ ਸਿੰਘ ਦੀ ਅਗਵਾਈ ਹੇਠ ਧਰਨੇ ਵਿੱਚ ਸ਼ਮੂਲੀਅਤ ਕਰਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੂੰ ਪਿਰਤ ਦਿੱਤੀਆਂ ਮੁਢਲੀਆਂ ਸਿਹਤ ਸੇਵਾਵਾਂ ਦੀ ਸੇਵਾ ਤਨਦੇਹੀ ਨਾਲ ਨਿਭਾਈ ਜ਼ਿਕਰਯੋਗ ਹੈ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਹਮੇਸ਼ਾ ਆਪਣੇ ਕਿੱਤੇ ਦੀ ਰਾਖੀ ਅਤੇ ਮਾਨਤਾ ਦੀ ਮੰਗ ਨੂੰ ਲੈਕੇ ਸੰਘਰਸ਼ ਕਰਨ ਦੇ ਨਾਲ ਨਾਲ ਭਰਾਤਰੀ ਸਾਂਝ ਅਤੇ ਸਾਂਝੇ ਅਤੇ ਵਿਸ਼ਾਲ ਸੰਘਰਸ਼ ਦੀ ਹਾਮੀ ਹੈ ਅਤੇ ਲੋਕ ਹਿਤਾਂ ਦੀ ਰਾਖੀ ਲਈ ਹੁੰਦੇ ਏ ਵੱਡੇ ਇਕੱਠਾਂ ਵਿੱਚ ਸ਼ਮੂਲੀਅਤ ਕਰਕੇ ਮੁਢਲੀਆਂ ਸਿਹਤ ਸੇਵਾਵਾਂ ਨਿਭਾਉਂਦੀ ਹੈ ਇਸ ਮੌਕੇ ਬਲਾਕ ਡੇਰਾ ਬਸੀ , ਢਕੋਲੀ ਅਤੇ ਮੋਹਾਲੀ ਦੇ ਆਗੂ ਸਾਥੀਆਂ ਜਸਵਿੰਦਰ ਸਿੰਘ, ਇੰਦਰਪਾਲ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ,ਅਮਨ ਸਿੰਘ , ਸੁਖਦੇਵ ਸਿੰਘ ਆਦਿ ਵੱਲੋਂ ਤਨਦੇਹੀ ਨਾਲ ਸੇਵਾ ਨਿਭਾਈ। ਪਹੁੰਚੇ ਆਗੂਆਂ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਸਾਥੀਆਂ ਵੱਲੋਂ ਨਿਭਾਈ ਗਈ ਸੇਵਾ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ ।























