*ਐੱਲ.ਆਈ.ਸੀ. ਵੱਲੋਂ ਲੜਕੀਆਂ ਦੀ ਭਰਤੀ ਲਈ ਪਲੇਸਮੈਂਟ ਕੈਂਪ 05 ਦਸੰਬਰ ਨੂੰ*

0
38

ਮਾਨਸਾ, 03 ਦਸੰਬਰ   (ਸਾਰਾ ਯਹਾਂ/ਮੁੱਖ ਸੰਪਾਦਕ)  : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਮਾਨਸਾ ਵਿਖੇ 05 ਦਸੰਬਰ ਦਿਨ ਸ਼ੁੱਕਰਵਾਰ
 ਨੂੰ ਐੱਲ.ਆਈ.ਸੀ. ਆਫ ਇੰਡੀਆ ਵੱਲੋਂ ਬੀਮਾ ਸਖੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ,ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਿਰਫ਼ ਕੁੜੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 45 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ‘ਤੇ ਫਿੱਟ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 50 ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ  8000/- ਰੁਪਏ (ਸਮੇਤ ਪ੍ਰੋਤਸਾਹਨ) ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ,ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ  9815796040, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here