*ਆਈ ਵੀ ਐਫ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾਕਟਰ ਸੰਜੀਵ ਗੋਇਲ ਦੇ ਆਈ ਐਮ ਏ ਪੰਜਾਬ ਦਾ ਪ੍ਰਧਾਨ ਬਣਨ ਤੇ ਮੈਂਬਰਾਂ ਚ ਖੁਸ਼ੀ ਦੀ ਲਹਿਰ*

0
43

ਮਾਨਸਾ, 03 ਦਸੰਬਰ:-   (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਸਾਲ 2027 ਲਈ ਹੋਈ ਚੋਣ ਵਿੱਚ ਡਾਕਟਰ ਸੰਜੀਵ ਗੋਇਲ ਨੂੰ ਪ੍ਰਧਾਨ ਚੁਣਿਆ ਗਿਆ ਹੈ । ਇਹ ਜਾਣਕਾਰੀ ਦਿੰਦਿਆਂ ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਪ੍ਰਧਾਨ ਡਾਕਟਰ ਵਿਕਾਸ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁੱਖ ਚੋਣ ਅਧਿਕਾਰੀ ਡਾਕਟਰ ਰਕੇਸ਼ ਵਿਜ,ਚੋਣ ਅਧਿਕਾਰੀ ਡਾਕਟਰ ਰਜਿੰਦਰ ਸ਼ਰਮਾ ਵਲੋਂ ਸਰਵਸੰਮਤੀ ਤੋਂ ਬਾਅਦ ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਸੰਜੀਵ ਗੋਇਲ ਫਰੀਦਕੋਟ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਪੰਜਾਬ ਪ੍ਰਧਾਨ ਡਾਕਟਰ ਵਿਕਾਸ ਛਾਬੜਾ ਨੇ ਦੱਸਿਆ ਕਿ ਪੰਜਾਬ ਚ ਲਗਭਗ 12000 ਐਮ ਬੀ ਬੀ ਐਸ, ਐਮ ਡੀ ਅਤੇ ਡੀ ਐਮ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਡਾਕਟਰੀ ਸੇਵਾਵਾਂ ਦੇਣ ਵਾਲੇ ਡਾਕਟਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪੱਧਰ ਤੇ ਡਾਕਟਰਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਮਾਜਿਕ ਕੰਮਾਂ ਵਿੱਚ ਵੱਡੀ ਭੂਮਿਕਾ ਅਦਾ ਕਰਨ ਵਾਲੇ ਇਸ ਸੰਗਠਨ ਦਾ ਸਾਰੇ ਰਾਜਾਂ ਵਿੱਚ ਪ੍ਰਭਾਵਸ਼ਾਲੀ ਸੰਗਠਨ ਹੈ। ਡਾਕਟਰ ਸੰਜੀਵ ਗੋਇਲ ਦੇ ਪ੍ਰਧਾਨ ਚੁਣੇ ਜਾਣ ਤੇ ਅੰਤਰਰਾਸ਼ਟਰੀ ਵੈਸ਼ਯ ਫੈਡਰੇਸ਼ਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਸਿੰਗਲਾ, ਸਕੱਤਰ ਹਰਕੇਸ਼ ਮਿੱਤਲ, ਖਜਾਨਚੀ ਰੁਪਿੰਦਰ ਗੋਇਲ ਨੇ ਵਧਾਈ ਦਿੱਤੀ ਅਤੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਗਲਾ ਨੇ ਦੱਸਿਆ ਕਿ ਡਾਕਟਰ ਸੰਜੀਵ ਗੋਇਲ ਲੰਬੇ ਸਮੇਂ ਤੋਂ ਜਿੱਥੇ ਆਪਣੇ ਅੱਖਾਂ ਦੇ ਰੋਗਾਂ ਦੇ ਇਲਾਜ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇ ਰਹੇ ਹਨ ਉਸ ਦੇ ਨਾਲ ਨਾਲ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ ਉਨ੍ਹਾਂ ਦੱਸਿਆ ਕਿ ਡਾਕਟਰ ਸੰਜੀਵ ਗੋਇਲ ਦਾ ਉਨ੍ਹਾਂ ਦੀਆਂ ਮੈਡੀਕਲ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਲਈ ਕੇਂਦਰੀ ਮੰਤਰੀ ਪਿਯੂਸ਼ ਗੋਇਲ ਅਤੇ ਇੰਟਰਨੈਸ਼ਨਲ ਵੈਸ਼ਯ ਫੈਡਰੇਸ਼ਨ ਪੰਜਾਬ ਵੱਲੋਂ ਓ ਪੀ ਜਿੰਦਲ ਅਵਾਰਡ ਨਾਲ ਵੀ ਸਨਮਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਲਈ ਇੰਟਰਨੈਸ਼ਨਲ ਵੈਸ਼ਯ ਫੈਡਰੇਸ਼ਨ ਮਾਨਸਾ ਦੇ ਪ੍ਰਭਾਰੀ ਪ੍ਰਸ਼ੋਤਮ ਬਾਂਸਲ, ਜ਼ਿਲ੍ਹਾ ਪ੍ਰਧਾਨ ਸੰਜੀਵ ਪਿੰਕਾ, ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਸਿੰਗਲਾ, ਅੱਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ, ਅੱਗਰਵਾਲ ਸਭਾ ਮਾਨਸਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ, ਕਮਲ ਗਰਗ ਅਤੇ ਬਿੰਦਰਪਾਲ ਗਰਗ ਨੇ ਵਧਾਈਆਂ ਦਿੱਤੀਆਂ।

LEAVE A REPLY

Please enter your comment!
Please enter your name here