*ਮਾਨਸਾ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਚੋਣ ਆਬਜ਼ਰਵਰ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ*

0
37

ਮਾਨਸਾ, 5 ਦਸੰਬਰ   (ਸਾਰਾ ਯਹਾਂ/ਮੁੱਖ ਸੰਪਾਦਕ) :  ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ. ਅਧਿਕਾਰੀ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਟੀ.ਬੈਨਿਥ (ਵਾਧੂ ਚਾਰਜ) ਦੀ ਮੌਜੂਦਗੀ ਵਿੱਚ ਹੋਈ।

                 ਇਸ ਦੌਰਾਨ ਚੋਣ ਆਬਜ਼ਰਵਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 547  ਪੋਲਿੰਗ ਬੂਥ ਹਨ। ਉਨ੍ਹਾਂ ਦੱਸਿਆ ਕਿ ਅੱਜ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ ਹੈ। ਜ਼ਿਲ੍ਹੇ ਵਿਚ ਚੋਣਾਂ ਸੁੱਚਜੇ ਢੰਗ ਨਾਲ ਕਰਵਾਉਣ ਲਈ ਪੋਲਿੰਗ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕਰੀਬ 50 ਫ਼ੀਸਦੀ ਵਾਧੂ ਪੋਲਿੰਗ ਸਟਾਫ਼ ਰੱਖਿਆ ਜਾਵੇਗਾ ਤਾਂ ਜੋ ਚੋਣ ਅਮਲ ਨੂੰ ਅਮਨ-ਅਮਾਨ ਅਤੇ ਬਿਹਤਰ ਤਰੀਕੇ ਨਾਲ ਨੇਪਰੇ ਚਾੜਿਆ ਜਾ ਸਕੇ।

                ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਟੀ.ਬੈਨਿਥ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ ਚੋਣਾਂ ਹੋ ਰਹੀਆਂ ਹਨ, ਜਿਸ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ.ਮਾਨਸਾ ਹਨ। ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ ਜਿਸ ਦੇ ਰਿਟਰਨਿੰਗ ਅਫ਼ਸਰ ਐਕਸੀਅਨ ਮਾਈਨਜ਼ ਹਨ। ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ ਐਸ.ਡੀ.ਐਮ. ਸਰਦੂਲਗੜ੍ਹ ਰਿਟਰਨਿੰਗ ਅਫ਼ਸਰ ਹਨ। ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਬੁਢਲਾਡਾ ਹਨ। ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਚੋਣਾਂ ਹੋਣੀਆਂ ਹਨ ਜਿਸ ਦੇ ਲਈ ਮੰਡਲ ਇੰਜੀਨੀਅਰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਨੂੰ ਰਿਟਰਨਿੰਗ ਅਫ਼ਸਰ ਝੁਨੀਰ ਲਗਾਇਆ ਗਿਆ ਹੈ।

                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਆਕਾਸ਼ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਸੂਚਨਾ ਅਫ਼ਸਰ ਰਵੀਨਾ ਮੌਜੂਦ ਸਨ।

LEAVE A REPLY

Please enter your comment!
Please enter your name here