*ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਤਿਆਰੀਆਂ ਦੇ ਜਾਇਜ਼ੇ ਲਈ ਮੀਟਿੰਗ*

0
39

ਮਾਨਸਾ, 9 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) :   ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ – ਕਮ-ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਇਥੇ ਜ਼ਿਲ੍ਹੇ ਪ੍ਰਬੰਧਕੀ ਕੰਪਲੈਕਸ ਵਿੱਚ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
       ਮੀਟਿੰਗ ਦੌਰਾਨ ਉਨ੍ਹਾਂ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਆਪਣੇ ਆਪਣੇ ਖੇਤਰਾਂ ਨਾਲ ਸਬੰਧਿਤ ਪੋਲਿੰਗ ਸਟੇਸ਼ਨਾਂ ਉੱਤੇ ਪ੍ਰਬੰਧ ਮੁਕੰਮਲ ਕਰ ਲੈਣ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮ ਸਬੰਧੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਲੋੜ ਅਨੁਸਾਰ ਸੁਰੱਖਿਆ ਅਤੇ ਸੀ ਸੀ ਟੀ ਵੀ ਕੈਮਰੇ ਲਗਾਏ ਜਾਣ।
     ਓਨ੍ਹਾਂ ਚੋਣ ਬੂਥਾਂ ਉੱਤੇ ਰੈਂਡੇਮਾਈਜੇਸ਼ਨ, ਚੋਣ ਅਮਲੇ ਦੀ ਦੂਜੀ ਰਿਹਰਸਲ, ਚੋਣ ਬੂਥਾਂ ‘ਤੇ ਵੀਡੀਓਗ੍ਰਾਫੀ, ਬੈਲਟ ਪੇਪਰ ਸਬੰਧੀ ਤਿਆਰੀ ਮੁਕੰਮਲ ਆਦਿ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਬੈਲਟ ਪੇਪਰ ਸਬੰਧੀ ਤਾਇਨਾਤ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਚੰਗੀ ਤਰ੍ਹਾਂ ਜਾਣੂ ਕਰਵਾ ਦਿੱਤਾ ਜਾਵੇ।
   ਓਨ੍ਹਾਂ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।
        ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ – ਕਮ – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਆਈ ਏ ਐੱਸ ਗੁਰਲੀਨ ਕੌਰ (ਅੰਡਰ ਟ੍ਰੇਨਿੰਗ), ਐੱਸ ਡੀ ਐਮ ਮਾਨਸਾ ਕਮ ਰਿਟਰਨਿੰਗ ਅਫ਼ਸਰ (ਜ਼ਿਲ੍ਹਾ ਪ੍ਰੀਸ਼ਦ ਮਾਨਸਾ) ਸ੍ਰੀ ਕਾਲਾ ਰਾਮ ਕਾਂਸਲ, ਐੱਸ ਡੀ ਐਮ ਕਮ ਬੁਢਲਾਡਾ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਬੁਢਲਾਡਾ ਗਗਨਦੀਪ ਸਿੰਘ, ਐੱਸ ਡੀ ਐਮ ਸਰਦੂਲਗੜ੍ਹ ਕਮ ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਮਾਨਸਾ ਭਾਵੁਕ ਸ਼ਰਮਾ, ਰਿਟਰਨਿੰਗ ਅਫ਼ਸਰ ਪੰਚਾਇਤ ਸੰਮਤੀ ਝੁਨੀਰ ਰਾਹੁਲ ਲੋਟੀਆ ਤੇ ਹੋਰ ਅਫ਼ਸਰ ਹਾਜ਼ਰ ਸਨ।

LEAVE A REPLY

Please enter your comment!
Please enter your name here