*ਬੁਢਲਾਡਾ ਪੁਲਿਸ ਨੇ ਇੱਕ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ*

0
107

ਬੁਢਲਾਡਾ 13 ਦਸੰਬਰ-   (ਸਾਰਾ ਯਹਾਂ/ਅਮਨ ਮਹਿਤਾ)-ਜਿਲ੍ਹਾ ਮਾਨਸਾ ਦੇ ਮਾਨਯੋਗ ਐਸ  ਐਸ ਪੀ ਭਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ ਐਸ ਪੀ ਬੁਢਲਾਡਾ ਸਿਕੰਦਰ ਸਿੰਘ ਚੀਮਾ ਦੀ ਅਗਵਾਈ ਹੇਠ ਬੁਢਲਾਡਾ ਸਿਟੀ ਦੇ ਐਸ ਐਚ ਓ ਕਮਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੁਢਲਾਡਾ ਵਿਖੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਇੱਕ ਸ਼ੱਕੀ ਵਿਅਕਤੀ ਜਿਸਦਾ ਨਾਮ ਰਘਵੀਰ ਸਿੰਘ ਉਰਫ਼ ਰਵੀ  ਨੂੰ ਇੱਕ ਪਿਸਤੌਲ, ਦੋ ਜਿੰਦਾ ਕਾਰਤੂਸ ਸਮੇਤ ਰੰਗੇ ਹੱਥੀ ਕਾਬੂ ਕੀਤਾ ਗਿਆ। ਇਸ ਮੌਕੇ ਐਸ ਐਚ ਓ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਅਕਤੀ ਖਿਲਾਫ਼ ਐਫ ਆਈ ਆਰ ਨੰਬਰ 238 ਮਿਤੀ 12.12.2025 ਯੂ/ਐਸ 25/54/59 ਆਰਮਸ ਐਕਟ ਪੀ ਐਸ ਸਿਟੀ ਬੁਢਲਾਡਾ ਵਿਖੇ ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਦੋਸੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਹਨਾਂ ਕਿਹਾ ਕਿ ਨਸਿਆ ਦਾ ਵਪਾਰ ਕਰਨ ਵਾਲੇ, ਚੋਰੀ ਡਕੈਤੀ ਅਤੇ ਇਲਾਕੇ ਦਾ ਮਾਹੌਲ ਖਰਾਬ ਕਰਨ ਵਾਲੇ ਸਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ। ਇਸ ਮੌਕੇ ਹੌਲਦਾਰ ਜਗਸੀਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਅਤੇ ਸਿਪਾਹੀ ਅਰਸ਼ਦੀਪ ਸਿੰਘ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here