*Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ*

0
45

Punjab News (ਸਾਰਾ ਯਹਾਂ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੇ ਅੱਜ ਹੜਤਾਲ ਕਰ ਦਿੱਤੀ। ਦਰਅਸਲ, ਹਿਸਾਰ ਪੁਲਿਸ ਵੱਲੋਂ ਇੱਕ ਵਕੀਲ ‘ਤੇ ਹਮਲਾ ਕਰਨ ਦੇ ਗੰਭੀਰ ਦੋਸ਼ਾਂ ਕਾਰਨ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ।

ਬਾਰ ਐਸੋਸੀਏਸ਼ਨ ਦੇ ਆਨਰੇਰੀ ਸਕੱਤਰ ਗਗਨਦੀਪ ਜੰਮੂ ਨੇ ਕਿਹਾ ਕਿ ਪੀੜਤ ਅਮਿਤ ਸਮੇਤ ਬਾਰ ਦੇ ਮੈਂਬਰਾਂ ‘ਤੇ ਹਮਲੇ ਦੀ ਸ਼ਿਕਾਇਤ ਦੇ ਹੱਲ ਲਈ ਇੱਕ ਐਮਰਜੈਂਸੀ ਜਨਰਲ ਬਾਡੀ ਮੀਟਿੰਗ ਸੱਦੀ ਗਈ ਸੀ।

ਬਾਰ ਮੈਂਬਰ ਅਮਿਤ ਨਾਲ ਸੀਆਈਏ-1, ਹਿਸਾਰ ਦੇ ਅਧਿਕਾਰੀਆਂ ਨੇ ਬੂਰਾ ਵਿਵਹਾਰ ਕੀਤਾ। ਉੱਥੇ ਹੀ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਅਪੀਲ ਕਰਨ ਦੇ ਬਾਵਜੂਦ, ਮੋਹਾਲੀ/ਨਵਾਂਗਾਓਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ, ਜਨਰਲ ਬਾਡੀ ਨੇ ਸਰਬਸੰਮਤੀ ਨਾਲ ਅੱਜ ਹੜਤਾਲ ਕਰਨ ਦਾ ਫੈਸਲਾ ਕੀਤਾ। ਅਗਲੀ ਕਾਰਵਾਈ ਦਾ ਫੈਸਲਾ ਲੈਣ ਲਈ ਕੱਲ੍ਹ ਇੱਕ ਹੋਰ ਜਨਰਲ ਬਾਡੀ ਮੀਟਿੰਗ ਬੁਲਾਈ ਗਈ ਹੈ।

LEAVE A REPLY

Please enter your comment!
Please enter your name here