*ਮਾਈ ਭਾਗੋ ਗਰੁੱਪ ਆਫ ਕਾਲਜਿਜ਼ ਰੱਲਾ ‘ਚ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ*

0
13

ਮਾਨਸਾ, 19 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਤੇ ਬਾਲ ਵਿਕਾਸ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਮਾਈ ਭਾਗੋ ਗਰੁੱਪ ਆਫ ਕਾਲਜਿਜ਼, ਰੱਲਾ ‘ਚ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ 

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਨ ਸਿੰਗਲਾ ਨੇ ਬਾਲ ਮਜ਼ਦੂਰੀ ਅਤੇ ਬਾਲ ਭਿਖਿਆ, ਬੱਚਾ ਗੋਦਨਾਮਾ ਅਤੇ ਸਪੋਂਸਰਸ਼ਿਪ ਸਕੀਮ ਬਾਰੇ ਜਾਣੂ ਕਰਵਾਇਆ। ਉਨ੍ਹਾਂ ਬੱਚਿਆਂ ਤੇ ਅਧਿਆਪਕਾਂ ਨੂੰ ਜਿਨਸੀ ਐਕਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ, ਬਾਲ ਵਿਆਹ ਸਬੰਧੀ ਸ਼ਿਕਾਇਤ ਅਤੇ ਕਿਸੇ ਮੁਸੀਬਤ ਵਿਚ ਬੱਚੇ ਦੀ ਮਦਦ ਲਈ ਚਾਈਲਡਲਾਈਨ ਹੈਲਪਲਾਈਨ ਨੰਬਰ 1098 ‘ਤੇ ਦਿੱਤੀ ਜਾ ਸਕਦੀ ਹੈ।  

ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਵੀਤਾ ਰਾਣੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।

LEAVE A REPLY

Please enter your comment!
Please enter your name here