

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਫਿਰ ਸੋਸ਼ਲ ਮੀਡੀਆ ‘ਤੇ ਮਜ਼ਾਕ ਦਾ ਪਾਤਰ ਬਣ ਗਏ। ਅੱਜ ਸਵੇਰ ਤੋਂ ਹੀ ਉਨ੍ਹਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਸਪੋਰਟਸ ਸ਼ੂਜ਼ ਨੂੰ ਪਾਲਸ਼ ਕਰਦੇ ਦਿਖਾਈ ਦੇ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਕਰ ਰਹੇ ਹਨ। ਦੱਸ ਦਈਏ ਕਿ ਜੋੜਾ ਘਰ ਵਿੱਚ ਜੋੜਿਆਂ ਨੂੰ ਬਰੱਸ਼ ਨਾਲ ਸਾਫ ਕੀਤਾ ਜਾਂਦਾ ਹੈ। ਉਂਝ ਪਾਲਸ਼ ਵੀ ਉਪਲਬਧ ਹੁੰਦੀ ਹੈ ਪਰ ਇਸ ਤਸਵੀਰ ਨੂੰ ਕਿਸੇ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਦਿੱਤਾ ਜਿਸ ਮਗਰੋਂ ਇਹ ਵਾਇਰਲ ਹੋ ਗਈ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਲੀਡਰਾਂ ਨੇ ਅੱਜ ਆਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਆਰੰਭ ਕਰਾਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਅਕਾਲੀ ਲੀਡਰਾਂ ਨੇ ਜੋੜਿਆਂ ਦੀ ਸੇਵਾ ਕੀਤੀ। ਇੱਥੋਂ ਦੀ ਇਹ ਤਸਵੀਰ ਵਾਇਰਲ ਹੋਈ ਹੈ।

ਸੋਸ਼ਲ ਮੀਡੀਆ ‘ਤੇ ਅਕਾਲੀ ਦਲ ਦੀ ਇਸ ਗੱਲ਼ੋਂ ਵੀ ਅਲੋਚਨਾ ਹੋ ਰਹੀ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਆਪਣੀਆਂ ਗਲਤੀਆਂ ਦਾ ਹੁਣ ਕਿਉਂ ਅਹਿਸਾਸ ਹੋਇਆ ਹੈ। ਲੋਕਾਂ ਦਾ ਮੰਨਣਾ ਹੈ ਕਿ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ।

EDITED BY : SARA YAHA | | Last Updated : 7:00 PM 8 ਦਸੰਬਰ 2018
























