*ਐਸ ਡੀ ਐਮ ਮਾਨਸਾ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਲਈ ਜ਼ਿਲ੍ਹਾ ਕੋਆਰਡੀਨੇਟਰਾਂ ਦੀ ਅਗਵਾਈ ਵਿੱਚ ਕੀਤੀ ਮੀਟਿੰਗ*

0
101

 ਮਾਨਸਾ (ਭੀਖੀ), 27 ਦਸੰਬਰ :-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। 

ਉਹਨਾਂ ਦੱਸਿਆ ਕਿ ਨਸ਼ਿਆਂ ਦੀ ਅਲਾਮਤ ਨੂੰ ਜ਼ਿਲ੍ਹੇ ਵਿੱਚੋਂ ਜੜ੍ਹੋਂ ਖਤਮ ਕਰਕੇ ਮੁੱਖ ਮੰਤਰੀ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਇਆ ਜਾਵੇਗਾ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ, ਡਿਫੈਂਸ ਕਮੇਟੀਆਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮੇਟੀਆਂ ਵੱਲੋਂ 9779100200 ਸੇਫ ਪੰਜਾਬ ਹੈਲਪਲਾਈਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਲਈ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਸਿੰਘ ਜੈਫਰੀ ਦੀ ਅਗਵਾਈ ਵਿੱਚ ਮੀਟਿੰਗ ਹੋਈ ਜਿਸ ਵਿੱਚ ਐਸ ਡੀ ਐਮ ਕਾਲਾ ਰਾਮ ਕਾਸਲ ਮਾਨਸਾ ਵੱਲੋਂ ਵਿਸ਼ੇਸ਼ ਤੌਰ ਤੇ ਹਲਕੇ ਨਾਲ ਸਬੰਧਤ ਸਾਰੇ ਪੰਚਾਇਤ ਸੈਕਟਰੀ,ਐਸ ਐਚ ਓ, ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਲਾਕ ਕੌਆਰਡੀਨੇਟਰਾਂ ਨੂੰ ਸੱਦਿਆ ਗਿਆ। ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਅਗਲੇ ਪੜਾਅ ਬਾਰੇ ਚਰਚਾ ਕੀਤੀ ਗਈ ਜਿਸ ਵਿੱਚ ਪਿੰਡ ਪਿੰਡ ਜਾਕੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮਿਟਿੰਗਾਂ ਕਰਨਾ ਅਤੇ 8 ਜਨਵਰੀ ਤੋਂ ਪਿੰਡਾਂ ਵਿੱਚ ਹੋਣ ਵਾਲੀਆਂ ਪਦ ਯਾਤਰਾਵਾਂ ਨੂੰ ਯਕੀਨੀ ਬਣਾਉਣ ਤੇ ਜੋਰ ਦਿੱਤਾ ਗਿਆ।ਐਸ ਡੀ ਐਮ ਮਾਨਸਾ ਕਾਲਾ ਰਾਮ ਕਾਸਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਨਿਰੰਤਰ ਉੱਦਮ ਕਰ ਰਹੀ ਹੈ ਅੱਜ ਸਰਕਾਰ ਦਾ ਸਭ ਤੋਂ ਵੱਧ ਜੋਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੂਰੇ ਪੰਜਾਬ ਚੋ ਨਸ਼ਾ ਖਤਮ ਕਰਨ ਤੇ ਲੱਗਾ ਹੋਇਆ ਹੈ। ਉਹਨਾਂ ਹਾਜ਼ਰੀਨ ਮੁਲਜ਼ਮਾਂ ਨੂੰ ਪੂਰੀ ਸ਼ਿੱਦਤ ਨਾਲ ਪ੍ਰੋਗਰਾਮ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਇਸ ਮੌਕੇ ਵਾਈਸ ਪ੍ਰਧਾਨ ਗੁਰਮੇਜ ਸਿੰਘ ਸਮਾਓ, ਬਲਾਕ ਕੌਆਰਡੀਨੇਟਰ ਰਾਜ ਕੁਮਾਰ ਸਿੰਗਲਾ,ਛਿੰਦਾ ਸਿੰਘ,ਅਮਰੀਕ ਭੁਪਾਲ, ਜਗਸੀਰ ਸਿੰਘ ਕੋਟਲੀ, ਗੁਰਤੇਜ ਸਿੰਘ, ਮਲਕੀਤ ਸਿੰਘ ਸਮਾਓ,ਰਾਮਭਿੰਦਰ ਸਿੰਘ ਤਾਮਕੋਟ ਹਾਜ਼ਰ ਸਨ।

LEAVE A REPLY

Please enter your comment!
Please enter your name here