

ਮਾਨਸਾ 11 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਪਿਛਲੇ ਦਿਨੀਂ ਮਾਨਸਾ ਦੇ ਪਿੰਡ ਰੱਲਾ ਦੀ ਧੀ ਦਿਲਜੋਤ ਸ਼ਰਮਾ ਦੀ ਲੁਧਿਆਣਾ ਵਿਖੇ ਹੋਈ ਭੇਦਭਰੀ ਹਾਲਤ ਮੋਤ ਤੇ ਉਹਨਾਂ ਦੇ ਜੱਦੀ ਪਿੰਡ ਰੱਲਾ ਵਿਖੇ ਪਰਿਵਾਰਕ ਮੈਂਬਰ ਮਾਤਾ ਵੀਰਪਾਲ ਕੌਰ ਤੇ ਮਾਮਾ ਸ਼ਿਵਜੀ ਰਾਮ ਨਾਲ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਤੇ ਜ਼ਿਲ੍ਹਾ ਸਕੱਤਰ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਨੇ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ।
ਕਮਿਊਨਿਸਟ ਆਗੂਆਂ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਪਰਿਵਾਰਕ ਮੈਂਬਰਾਂ ਆਪਣੀ ਬੇਟੀ ਦੀ ਭੇਦਭਰੀ ਹਾਲਤ ਵਿੱਚ ਹੋਈ ਮੌਤ ਨੂੰ ਸ਼ੱਕੀ ਤੇ ਦੋਸ਼ੀ ਖਿਲਾਫ ਕਾਰਵਾਈ ਕਰਨ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਮਿਲਿਆ ਗਿਆ। ਪਰਿਵਾਰ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਇਨਸਾਫ਼ ਦੇਣ ਦੀ ਬਜਾਏ ਅਸਲ ਕਾਰਨਾਂ ਤੱਕ ਪਹੁੰਚਣਾ ਦੂਰ ਦੀ ਗੱਲ,ਉਲਟਾ ਸਚਾਈ ਤੋਂ ਭੱਜਣ, ਟਾਲਮਟੋਲ ਰੱਵਈਆ ਸ਼ੱਕ ਯਕੀਨ ਵਿਚ ਬਦਲਦਾ ਨਜ਼ਰ ਆ ਰਿਹਾ ਹੈ।
ਆਗੂਆਂ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਐਫ ਆਈ ਆਰ ਦਰਜ ਕਰਨ ਅਤੇ ਜਾਂਚ ਪੜਤਾਲ ਨੂੰ ਜਨਤਕ ਕਰਨ ਦੀ ਮੰਗ ਕੀਤੀ ਗਈ।























