*ਮੋਦੀ ਸਰਕਾਰ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਤੇ ਤੁਲੀ-ਅਰਸੀ*

0
12

ਮਾਨਸਾ 15 ਜਨਵਰੀ  (ਸਾਰਾ ਯਹਾਂ/ਮੁੱਖ ਸੰਪਾਦਕ): ਸਥਾਨਕ ਜ਼ਿਲ੍ਹਾ ਕਚਹਿਰੀ ਵਿਖੇ ਹਜ਼ਾਰਾਂ ਮਨਰੇਗਾ ਮਜ਼ਦੂਰਾਂ ਵੱਲੋਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਕੇਵਲ ਸਿੰਘ ਸਮਾਓ ਤੇ ਏਟਕ ਦੇ ਬੂਟਾ ਸਿੰਘ ਬਰਨਾਲਾ ਦੀ ਅਗਵਾਈ ਹੇਠ ਰੋਸ਼ ਪ੍ਰਦਰਸਨ ਕਰਨ ਉਪਰੰਤ ਡੀ ਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ।
ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਨੂੰ ਬਹਾਲ ਕੀਤਾ ਜਾਵੇ,ਚਾਰ ਲੇਬਰ ਕੋਡ, ਬਿਜਲੀ ਐਕਟ 2025 ਅਤੇ ਸੀਡ ਬਿੱਲ ਰੱਦ ਕੀਤਾ ਜਾਵੇ।
ਰੋਸ਼ ਪ੍ਰਦਰਸਨ ਮੌਕੇ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਰਤੀਆਂ ਦੇ ਹੱਕਾਂ ਤੇ ਡਾਕੇ ਮਾਰ ਰਹੀ ਹੈ,ਭਾਰਤ ਦੇ ਕੁਦਰਤੀ ਸਰੋਤਾਂ, ਵਸੀਲਿਆਂ, ਖਣਿਜ ਪਦਾਰਥਾਂ ਤੇ ਸਹਿਕਾਰੀ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਆਪਣੇ ਦਰਬਾਰੀ ਕਾਰਪੋਰੇਟ ਘਰਾਣਿਆਂ ਨੂੰ ਸੋਪ ਰਹੀ ਹੈ।
ਕਮਿਊਨਿਸਟ ਆਗੂ ਸਾਥੀ ਅਰਸ਼ੀ ਨੇ ਕਿਹਾ ਕਿ ਲਾਲ ਝੰਡੇ ਦੀ ਤਾਕਤ ਤੇ ਸੂਝ ਸਦਕਾ 2005 ਸਮੇਂ ਬਣੇ ਮਨਰੇਗਾ ਕਾਨੂੰਨ ਨੂੰ ਮੁੱਢ ਤੋਂ ਮੋਦੀ ਸਰਕਾਰ ਖ਼ਤਮ ਕਰਨਾ ਚਾਹੁੰਦੀ ਸੀ ਤੇ ਕਾਰਪੋਰੇਟ ਘਰਾਣਿਆਂ ਨੂੰ ਸਸਤੀ ਲੇਬਰ ਮੁੱਹਈਆ ਲਈ ਤਤਪਰ ਹੈ।
ਉਨ੍ਹਾਂ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਕਿ ਇਤਿਹਾਸਕ ਕਿਸਾਨੀ ਅੰਦੋਲਨ ਵਾਂਗ ਏਕੇ ਤੇ ਸੰਘਰਸ਼ ਦੇ ਬਲਬੂਤੇ ਤੇ ਮੋਦੀ ਸਰਕਾਰ ਦੀਆਂ ਗਰੀਬ ਤੇ ਮਜ਼ਦੂਰ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕਦਾ ਹੈ।
ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਕਿਸੇ ਵੀ ਕੀਮਤ ਤੇ ਖਤਮ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਮਿਹਨਤਕਸ਼ ਲੋਕ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ ਤੇ ਪ੍ਰਫੁੱਲਤ ਕਰਾਉਣ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਰੂਪ ਸਿੰਘ ਢਿੱਲੋਂ ਤੇ ਮਲਕੀਤ ਸਿੰਘ ਮੰਦਰਾਂ ਨੇ ਮਜ਼ਦੂਰ ਮੰਗਾਂ ਦਾ ਸਮਰਥਨ ਕੀਤਾ ਤੇ ਸਹਿਯੋਗ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਖੇਤ ਮਜ਼ਦੂਰ ਸਭਾ ਦੇ ਸੀਤਾਰਾਮ ਗੋਬਿੰਦਪੁਰਾ,ਏਟਕ ਦੇ ਜਗਸੀਰ ਰਾਏਕੇ,ਰਤਨ ਭੋਲਾ, ਹਰਕੇਸ਼ ਮੰਡੇਰ, ਕਰਨੈਲ ਦਾਤੇਵਾਸ, ਮਨਪ੍ਰੀਤ ਫਰੀਦ ਕੇ, ਬੰਬੂ ਸਿੰਘ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਗਰੀਬ ਸਿੰਘ ਬੱਛੂਆਣਾ, ਪਰਮਜੀਤ ਕੌਰ ਉੱਭਾ, ਧੰਨਾ ਸਿੰਘ ਬੱਪੀਆਣਾ, ਬਲਦੇਵ ਦੂਲੋਵਾਲ, ਦਰਸ਼ਨ ਚੱਕ ਅਲੀ ਸ਼ੇਰ, ਸੁਖਦੇਵ ਸਿੰਘ ਮਾਨਸਾ, ਕਾਕਾ ਸਿੰਘ ਖਾਰਾ ਆਦਿ ਆਗੂਆਂ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here