*ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਵੱਲੋਂ ਗਣਤੰਤਰ ਦਿਵਸ ‘ਤੇ ਸਰਕਾਰ ਨੂੰ ਯਾਦ ਪੱਤਰ ਸੌਂਪਣ ਦਾ ਫੈਸਲਾ*

0
10

ਮਾਨਸਾ, 21 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ‘ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਪੰਜਾਬ’ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਗਟਾਉਣ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮਲਕੀਤ ਸਿੰਘ ਖਿਆਲਾ, ਜਨਰਲ ਸਕੱਤਰ ਹਰਪ੍ਰੀਤ ਸਿੰਘ ਬੱਪੀਆਣਾ ਅਤੇ ਰਾਜਵੀਰ ਕੌਰ ਨੇ ਦੱਸਿਆ ਕਿ 26 ਜਨਵਰੀ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣ ਪਹੁੰਚ ਰਹੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਨੂੰ ਯਾਦ-ਪੱਤਰ ਦਿੱਤੇ ਜਾਣਗੇ। ਆਗੂਆਂ ਨੇ ਦੱਸਿਆ ਕਿ ਮਲਟੀਪਰਪਜ਼ ਕੇਡਰ ਦੀਆਂ ਮੁੱਖ ਮੰਗਾਂ, ਜਿਵੇਂ ਕਿ ਕੇਡਰ ਦਾ ਨਾਮ ਬਿਨਾਂ ਕਿਸੇ ਵਿੱਤੀ ਲਾਭ ਦੇ ਬਦਲਣਾ, ਸਤੰਬਰ 2021 ਤੋਂ ਰੋਕੇ ਗਏ ਭੱਤੇ ਬਹਾਲ ਕਰਨਾ, ਕੇਂਦਰੀ ਸਕੇਲ ਅਧੀਨ ਮੁਲਾਜ਼ਮਾਂ ‘ਤੇ ਪੰਜਾਬ ਦੇ ਸਕੇਲ ਲਾਗੂ ਕਰਨਾ ਅਤੇ ਹਾਈਕੋਰਟ ਦੇ ਫੈਸਲਿਆਂ ਮੁਤਾਬਕ ‘ਬਰਾਬਰ ਕੰਮ ਬਰਾਬਰ ਤਨਖਾਹ’ ਦਾ ਨਿਯਮ ਲਾਗੂ ਕਰਨਾ ਸ਼ਾਮਲ ਹਨ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਪਦ-ਉਨਤੀਆਂ ਸਮਾਂਬੱਧ ਕਰਨ ਅਤੇ ਸੀਨੀਅਰਤਾ ਸੂਚੀਆਂ ਨੂੰ ਸੋਧਣ ਦੀ ਮੰਗ ਵੀ ਜ਼ੋਰ-ਸ਼ੋਰ ਨਾਲ ਉਠਾਈ ਗਈ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਇਨ੍ਹਾਂ ਜਾਇਜ਼ ਮੰਗਾਂ ਦਾ ਨਿਪਟਾਰਾ ਨਾ ਕੀਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਗਦੀਸ਼ ਸਿੰਘ, ਅਵਤਾਰ ਸਿੰਘ, ਤਲਵਿੰਦਰ ਸਿੰਘ, ਚਰਨਜੀਤ ਕੌਰ, ਹਰਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਰਾਜਪਾਲ ਕੌਰ ਤੇ ਇਲਾਵਾ ਜਥੇਬੰਦੀ ਦੇ ਹੋਰ ਕਈ ਸਥਾਨਕ ਆਗੂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here