*ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ*

0
6

ਮਾਨਸਾ, 21 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ।
     ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।
  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ‘ਤੇ ਵਿਆਹ ਕਰਵਾਉਣਾ ਸਜ਼ਾਯੋਗ ਜੁਰਮ ਹੈ।
ਇਸ ਮੌਕੇ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਖਤਮ ਕਰਨ ਲਈ ਸਮਾਜ ਇਕਜੁੱਟ ਹੋਵੇ।
ਉਨ੍ਹਾਂ ਕਿਹਾ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਇਹ ਭਰੋਸਾ ਦਿਵਾਇਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਮਾਨਸਾ ਤੋਂ ਹਰਦੀਪ ਕੁਮਾਰ, ਬੇਅੰਤ ਕੋਰ ਅਤੇ ਸ਼ੈਲੀ ਹਾਜ਼ਰ ਸਨ।

LEAVE A REPLY

Please enter your comment!
Please enter your name here