*ਪ੍ਰੇਮ ਅਰੋੜਾ ਅਕਾਲੀ ਦਲ ਦੇ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਮੈਂਬਰ ਨਿਯੁਕਤ*

0
65

ਮਾਨਸਾ 25 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਮਾਨਸਾ ਦੇ ਸਿਰਕੱਢ ਆਗੂ ਪ੍ਰੇਮ ਅਰੋੜਾ ਨੂੰ ਪਾਰਟੀ ਦੇ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਅਕਾਲੀ ਦਲ ਦੀ ਇਸ ਘੋਸ਼ਣਾ ਨੂੰ ਲੈ ਕੇ ਪਾਰਟੀ ਖ਼ੇਮੇ ਤੇ ਵਰਕਰਾਂ ਚ ਖੁਸ਼ੀ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਪ੍ਰੇਮ ਅਰੋੜਾ ਇਸ ਤੋਂ ਪਹਿਲਾਂ ਮਾਨਸਾ ਦੇ ਅਕਾਲੀ ਦਲ ਹਲਕਾ ਇੰਚਾਰਜ,ਜਿਲਾ ਸ਼ਹਿਰੀ ਪ੍ਰਧਾਨ ਰਹਿ ਚੁੱਕੇ ਹਨ। ਅਕਾਲੀ ਦਲ ਨੇ ਉਨ੍ਹਾਂ ਦੀ ਅਗਵਾਈ ਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਪ੍ਰੇਮ ਅਰੋੜਾ ਉਂਝ ਵੀ ਵਪਾਰ ਤੇ ਕਾਰੋਬਾਰ ਮਾਮਲਿਆਂ ਦੇ ਜਾਣਕਾਰ ਤੇ ਵਪਾਰੀ ਹਨ। ਹੁਣ ਅਕਾਲੀ ਦਲ ਨੇ ਉਨ੍ਹਾਂ ਨੂੰ ਪਾਰਟੀ ਦੇ ਉਦਯੋਗ ਤੇ ਵਪਾਰ ਵਿੰਗ ਦੀ ਕੋਰ ਕਮੇਟੀ ਚ ਸ਼ਾਮਲ ਕੀਤਾ ਹੈ। ਪ੍ਰੇਮ ਅਰੋੜਾ ਦੀ ਇਸ ਨਿਯੁਕਤੀ ਤੇ ਉਨ੍ਹਾਂ ਨੂੰ ਚੁਫੇਰਿਓਂ ਵਧਾਈਆਂ ਮੁਬਾਰਕਾਂ ਮਿਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਵਲੋਂ ਦਿਤੀ ਹਰ ਜ਼ਿੰਮੇਵਾਰੀ ਤੇ ਫਰਜ਼ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਮਜ਼ਬੂਤੀ ਲਈ, ਉਸਦੀਆਂ ਨੀਤੀਆਂ ਜਨ ਜਨ ਤੱਕ ਪਹੁੰਚਾਉਣ ਲਈ ਹਮੇਸ਼ਾ ਡਟੇ ਰਹਿਣਗੇ।

LEAVE A REPLY

Please enter your comment!
Please enter your name here