*ਸਿਹਤ ਵਿਭਾਗ ਦੇ ਮਲਟੀਪਰਪਜ ਕੇਡਰ ਦੀਆਂ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਗਣਤੰਤਰ ਦਿਵਸ ਤੇ ਦਿੱਤਾ ਯਾਦ ਪੱਤਰ*

0
16

ਮਾਨਸਾ, 26 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) : ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਮਲਟੀਪਰਪਜ ਹੈਲਥ ਇੰਪਲਾਈਜ ਮੇਲ ਫੀਮੇਲ ਯੂਨੀਅਨ ਪੰਜਾਬ ਵੱਲੋਂ ਗਣਤੰਤਰ ਦਿਵਸ ਦੇ ਮੌਕੇ ਤੇ ਸਾਰੇ ਜ਼ਿਲਿਆਂ ਵਿੱਚ ਝੰਡਾ ਲਹਿਰਾਉਣ ਆਏ ਮੁੱਖ ਮੰਤਰੀ/ਕੈਬਨਿਟ ਮੰਤਰੀ ਸਾਹਿਬਾਨ, ਐਮ ਐਲ ਏ ਸਹਿਬਾਨ ਨੂੰ ਕਰਮਚਾਰੀਆਂ ਦੀਆਂ ਮੁੱਖ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਮੰਗ ਪੱਤਰ ਦਿੱਤੇ ਗਏ। ਯੂਨੀਅਨ ਦੇ ਆਗੂਆਂ ਸੁਬਾਈ ਕਨਵੀਨਰ ਗੁਰਪ੍ਰੀਤ ਸਿੰਘ ਮੰਗਵਾਲ, ਅਵਤਾਰ ਸਿੰਘ ਗੰਢੂਆ ਸੰਗਰੂਰ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਮਲਕੀਤ ਸਿੰਘ, ਸੁਖਵਿੰਦਰ ਸਿੰਘ , ਅਵਤਾਰ ਸਿੰਘ, ਅਸ਼ੋਕ ਕੁਮਾਰ, ਨਵਦੀਪ ਕਾਠ ਆਦਿ ਨੇ ਗਣਤੰਤਰ ਦਿਵਸ ਮੌਕੇ ਮਾਨਸਾ ਵਿਖੇ ਪਹੁੰਚੇ ਕੈਬਨਿਟ ਮੰਤਰੀ ਰਵਜੋਤ ਸਿੰਘ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਇੱਕ ਯਾਦ ਪੱਤਰ ਸੌਂਪਿਆ। ਆਗੂਆਂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਮਲਟੀਪਰਪਜ ਹੈਲਥ ਕਰਮਚਾਰੀਆਂ ਦੀਆ ਪਿਛਲੇ ਲੰਮੇ ਸਮੇਂ ਤੋਂ ਕਈ ਮੁੱਖ ਮੰਗਾ ਜਿਵੇਂ ਕਿ ਮਲਟੀਪਰਪਜ ਕੇਡਰ ਦਾ ਨਾਮ ਬਗੈਰ ਕਿਸੇ ਵਿੱਤੀ ਲਾਭ ਦੇ ਬਦਲਣ ਸਬੰਧੀ,ਸਤੰਬਰ 2021 ਤੋ ਰੋਕੇ ਭੱਤੇ ਬਹਾਲ ਕਰਨ ਸਬੰਧੀ, ਕੇਂਦਰੀ ਸਕੇਲ ਅਧੀਨ ਮੁਲਾਜ਼ਮਾਂ ਤੇ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ, ਬਰਾਬਰ ਕੰਮ ਬਰਾਬਰ ਤਨਖਾਹ ਮਾਨਯੋਗ ਹਾਈਕੋਰਟ ਦੇ ਫੈਸਲਿਆ ਮੁਤਾਬਕ ਪਟੀਸਨਰ ਤੇ ਲਾਗੂ ਕਰਨ, ਪਦਉਨਤੀਆ ਸਮਾਬੱਧ ਕਰਨ ਤੇ ਸੀਨੀਅਰਤਾ ਸੂਚੀਆਂ ਸੋਧਣ ਸਮੇਤ ਹੋਰ ਮੰਗਾਂ ਦਾ ਹੱਲ ਨਹੀ ਹੋ ਰਿਹਾ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਨਾ ਨੂੰ ਮਜਬੂਰਨ ਤਿੱਖੇ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਾ ਪਵੇਗਾ। ਇਸ ਮੋਕੇ ਹੋਰ ਆਗੂ ਸੁਖਪਾਲ ਸਿੰਘ, ਲਵਦੀਪ ਸਿੰਘ, ਅਮਰਜੀਤ ਸਿੰਘ, ਪ੍ਰਵੀਨ ਕੁਮਾਰ, ਗੁਰਿੰਦਰਜੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਰਾਹੁਲ ਕੁਮਾਰ, ਅਵਤਾਰ ਸਿੰਘ, ਜਗਸੀਰ ਸਿੰਘ, ਊਸ਼ਾ ਰਾਣੀ, ਹਰਜੀਤ ਕੌਰ, ਸੁਰਿੰਦਰ ਕੌਰ, ਰਸ਼ਪਾਲ ਕੌਰ, ਸੁਖਵਿੰਦਰ ਕੌਰ, ਰਾਜਵੀਰ ਕੌਰ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here