

ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ) : ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਗਊਸ਼ਾਲਾ ਭਵਨ ਕਮੇਟੀ ਦੇ ਸਹਿਯੋਗ ਨਾਲ 26 ਜਨਵਰੀ 2026 ਨੂੰ ਗਊਸ਼ਾਲਾ ਭਵਨ, ਵਾਟਰ ਵਰਕਸ ਰੋਡ ਮਾਨਸਾ ਵਿਖੇ 77ਵਾਂ ਗਣਤੰਤਰ ਦਿਵਸ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਸਮਾਰੋਹ ਦੀ ਸ਼ੁਰੂਆਤ ਰੋਟਰੀ ਕਲੱਬ ਮਾਨਸਾ ਰਾਇਲ ਦੇ ਪ੍ਰਧਾਨ ਹਰੀਸ਼ ਗਰਗ ਅਤੇ ਗਊਸ਼ਾਲਾ ਭਵਨ ਕਮੇਟੀ ਦੇ ਪ੍ਰਧਾਨ ਲਾਲਾ ਰੋਸ਼ਨ ਲਾਲ ਵੱਲੋਂ ਸਾਂਝੇ ਤੌਰ ‘ਤੇ ਰਾਸ਼ਟਰੀ ਝੰਡਾ ਫਹਿਰਾਉਣ ਨਾਲ ਹੋਈ। ਇਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ।
ਇਸ ਮੌਕੇ ਗਊਸ਼ਾਲਾ ਭਵਨ ਦੇ ਪ੍ਰਧਾਨ ਰੌਸ਼ਨ ਲਾਲ ਜੀ ਅਤੇ ਸਕੱਤਰ ਪਵਨ ਗਰਗ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ ਅਤੇ ਕਲੱਬ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਕਲੱਬ ਦੇ ਸੀਨੀਅਰ ਮੈਂਬਰ ਡਾ. ਜਨਕ ਰਾਜ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨਿਕ ਮੂੱਦਿਆਂ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਤਰੱਕੀ ਲਈ ਅੱਗੇ ਆਉਣਾ ਚਾਹੀਦਾ ਹੈ।
ਕਲੱਬ ਦੇ ਮੁੱਖ ਸਲਾਹਕਾਰ ਪ੍ਰੇਮ ਅਗਰਵਾਲ ਨੇ ਕਿਹਾ ਕਿ ਰੋਟਰੀ ਕਲੱਬ ਮਾਨਸਾ ਰਾਇਲ ਹਮੇਸ਼ਾ ਸਮਾਜ ਸੇਵਾ ਅਤੇ ਰਾਸ਼ਟਰੀ ਮਹੱਤਤਾ ਵਾਲੇ ਦਿਨਾਂ ਨੂੰ ਮਨਾਉਂਦਿਆਂ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਆ ਰਿਹਾ ਹੈ। ਉਹਨਾਂ ਅਪਣੇ ਸੰਬੋਧਨ ਵਿੱਚ ਕਿਹਾ ਕਿ ਰੋਟਰੀ ਕਲੱਬ ਮਾਨਸਾ ਰਾਇਲ ਵੱਲੋਂ ਆਉਣ ਵਾਲੀ 14 ਅਤੇ 15 ਫਰਵਰੀ ਨੂੰ ਲੜਕੀਆਂ ਲਈ ਐਸ.ਡੀ.ਗਰਲਜ਼ ਕਾਲਜ ਵਿੱਖੇ ਪਰਸਨੈਲਿਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ।
ਕਲੱਬ ਦੇ ਸਕੱਤਰ ਰਾਕੇਸ਼ ਸੇਠੀ ਨੇ ਕਿਹਾ ਕਿ ਅਜਿਹੇ ਸਮਾਰੋਹਾਂ ਰਾਹੀਂ ਸਮਾਜ ਵਿੱਚ ਦੇਸ਼ਭਗਤੀ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲਦੀ ਹੈ।
ਸਮਾਰੋਹ ਦੌਰਾਨ ਵੱਖ ਵੱਖ ਸੰਦੇਸ਼ਾਂ ਰਾਹੀਂ ਦੇਸ਼ ਪ੍ਰਤੀ ਪਿਆਰ ਅਤੇ ਗੌਰਵ ਦੀ ਭਾਵਨਾ ਪ੍ਰਗਟ ਕੀਤੀ ਗਈ ਅਤੇ ਭਾਰਤ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ ਗਈ।
ਕਲੱਬ ਮੈਂਬਰ ਰਾਜ ਕੁਮਾਰ ਬਾਂਸਲ ਦਾ ਜਨਮ ਦਿਨ ਵੀ ਕੇਕ ਕੱਟਣ ਦੀ ਰਸਮ ਨਾਲ ਮਨਾਇਆ ਗਿਆ।
ਕਲੱਬ ਦੇ ਸੀਨੀਅਰ ਮੈਂਬਰ ਰਮੇਸ਼ ਜਿੰਦਲ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੇ ਮੰਤਰੀ ਡਾਕਟਰ ਰਵਜੋਤ ਸਿੰਘ ਵਲੋਂ ਵਿਧਾਇਕ ਡਾਕਟਰ ਵਿਜੈ ਸਿੰਗਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਮੌਜੂਦਗੀ ਵਿੱਚ , ਸਮਾਜ ਸੇਵਾ ਦੇ ਖੇਤਰ ਵਿੱਚ ਵੱਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਪ੍ਰੇਮ ਅਗਰਵਾਲ, ਹਰੀਸ਼ ਗਰਗ, ਰਾਕੇਸ਼ ਸੇਠੀ, ਡਾਕਟਰ ਜਨਕ ਰਾਜ, ਜਗਦੀਸ਼ ਰਾਏ, ਰਮੇਸ਼ ਜਿੰਦਲ, ਕ੍ਰਿਸ਼ਨ ਜੋਗਾ, ਸੁਨੀਲ ਗੋਇਲ, ਰਾਜ ਕੁਮਾਰ, ਮਨੋਜ ਗੋਇਲ, ਵਿਕਰਮ ਜਿੰਦਲ, ਰੋਹਿਤ ਬਾਂਸਲ ਰੋਮੀ, ਭੂਸ਼ਣ ਜਿੰਦਲ, ਜੀਵਨ ਜਿੰਦਲ, ਮਨੋਜ ਗਰਗ, ਪ੍ਰਧਾਨ ਰੌਸ਼ਨ ਲਾਲ, ਸੈਕਟਰੀ ਪਵਨ ਗਰਗ, ਇੰਜਨੀਅਰ ਸੁਰਿੰਦਰ ਬਾਂਸਲ, ਆਰਿਅਨ ਸੇਠੀ ਆਦਿ ਹਾਜ਼ਰ ਸਨ ।























