

ਮਾਨਸਾ, 29 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਹਰਜੀਤ ਸਿੰਘ ਦੰਦੀਵਾਲ ਹਲਕਾ ਇੰਚਾਰਜ ਵਿਰਾਸਤ ਸੇਵਾ ਸੰਗਠਨ ਮਾਨਸਾ, ਡਾ.ਭਰਪੂਰ ਸਿੰਘ ਇੰਚਾਰਜ ਵਿਰਾਸਤ ਸੇਵਾ ਸੰਗਠਨ ਮਾਨਸਾ ਦੀ ਅਗਵਾਈ ਹੇਠ ਅੱਜ ਇਸ ਮਾਨਸਾ ਦੇ ਪਿੰਡ ਉੱਭਾ ਤੋਂ ਬੱਸ ਰਵਾਨਾ ਕੀਤੀ ਗਈ। ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਦੇ ਜਥੇ ਨੂੰ ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਮਾਨਸਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਬੱਸਾਂ ਰਵਾਨਾ ਕਰਨ ਮੌਕੇ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਹਰ ਵਰਗ ਦੇ ਲੋਕਾਂ ਲਈ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਅੱਜ ਦੀ ਇਹ ਸੇਵਾਵਾਂ ਦੇ ਹੱਕਦਾਰ ਹਰਜੀਤ ਸਿੰਘ ਦੰਦੀਵਾਲ ਇੰਚਾਰਜ ਵਿਰਾਸਤ ਸੇਵਾ ਸੰਗਠਨ ਮਾਨਸਾ ਹਨ ਜਿਨ੍ਹਾਂ ਨੂੰ ਇਹ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।
ਇਸ ਯਾਤਰਾ ਨੂੰ ਲੈ ਕੇ ਜਿੱਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਗਿਆ, ਉਥੇ ਹੀ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਅੰਤ ਵਿੱਚ ਹਰਜੀਤ ਸਿੰਘ ਦੰਦੀਵਾਲ ਇੰਚਾਰਜ ਵਿਰਾਸਤ ਸੇਵਾ ਸੰਗਠਨ ਮਾਨਸਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਉੱਭਾ ਤੋੰ ਬੱਸ ਨੇ ਰਵਾਨਗੀ ਕਰਦਿਆਂ ਮੈਨੂੰ ਬਹੁਤ ਖੁਸ਼ੀ ਅਤੇ ਆਪਣੇ ਆਪ ਤੇ ਮਾਣ ਮਹਿਸੂਸ ਕਰਦਾ ਹਾਂ, ਜੋ ਮੈਨੂੰ ਸ਼ਰਧਾਲੂਆਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਤੇ ਸਿੰਗਾਰਾ ਸਿੰਘ ਸਰਪੰਚ ਉੱਭਾ ਸਤਨਾਮ ਸਿੰਘ, ਜਗਦੀਸ ਸਿੰਘ ਮੈਨੇਜਰ ਪਿੰਡ ਦੀ ਸਮੁੱਚੀ ਪੰਚਾਇਤ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਹਾਜਰ ਸੀ।























