*ਬਜਟ 2026 ‘ਚ ਵਿਦਿਆਰਥੀਆਂ ਨੂੰ ਵੱਡੀ ਰਾਹਤ, ਇੰਨੇ ਕਰੋੜ ਦੀ ਰਾਸ਼ੀ ਦਾ ਕੀਤਾ ਐਲਾਨ; ਪੈਸੇ ਦੀ ਕਮੀ ਕਾਰਨ ਉੱਚ ਸਿੱਖਿਆ ‘ਤੇ ਨਹੀਂ ਪਏਗਾ ਅਸਰ…*

0
42

India Budget 2026  (ਸਾਰਾ ਯਹਾਂ): ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ, 1 ਫਰਵਰੀ, 2026 ਨੂੰ ਲਗਾਤਾਰ ਨੌਵੀਂ ਵਾਰ ਬਜਟ (ਯੂਨੀਅਨ ਬਜਟ 2026-27) ਪੇਸ਼ ਕਰ ਰਹੀ ਹੈ। ਇਹ ਇਤਿਹਾਸ ਵਿੱਚ ਦੂਜੀ ਵਾਰ ਹੈ ਜਦੋਂ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਜਟ ਤੋਂ ਤਨਖਾਹਦਾਰ ਵਰਗ, ਮੱਧ ਵਰਗ, ਵਿਦਿਆਰਥੀਆਂ ਸਣੇ ਔਰਤਾਂ ਅਤੇ ਕਾਰੋਬਾਰੀਆਂ ਸਮੇਤ ਸਾਰੇ ਖੇਤਰਾਂ ਨੂੰ ਮਹੱਤਵਪੂਰਨ ਰਾਹਤ ਮਿਲਣ ਦੀ ਉਮੀਦ ਹੈ। ਇਸ ਦੌਰਾਨ ਵਿਦਿਆਰਥੀਆਂ ਲਈ ਕਿਹੜਾ ਵੱਡਾ ਐਲਾਨ ਕੀਤਾ ਗਿਆ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ…

ਸਿੱਖਿਆ ਮੰਤਰਾਲੇ ਲਈ ਇੰਨੇ ਕਰੋੜ ਦਾ ਰੱਖਿਆ ਬਜਟ 

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਪੇਸ਼ ਕੀਤੇ ਜਾ ਰਹੇ ਕੇਂਦਰੀ ਬਜਟ 2026 ਵਿੱਚ ਸਿੱਖਿਆ ਅਤੇ ਹੁਨਰ ਵਿਕਾਸ ਨੂੰ ‘ਵਿਕਸਿਤ ਭਾਰਤ’ ਦਾ ਮੁੱਖ ਆਧਾਰ ਮੰਨਦਿਆਂ ਵੱਡੀ ਰਾਸ਼ੀ ਅਲਾਟ ਕੀਤੀ ਗਈ ਹੈ। ਸਰਕਾਰ ਨੇ ਸਿੱਖਿਆ ਮੰਤਰਾਲੇ ਲਈ 1,28,650 ਕਰੋੜ ਦਾ ਬਜਟ ਰੱਖਿਆ ਹੈ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਲਗਭਗ 6 ਫ਼ੀਸਦੀ ਵੱਧ ਹੈ। ਸਰਕਾਰ ਨੇ PM-Vidyalaxmi ਸਕੀਮ ਦੇ ਤਹਿਤ ਉੱਚ ਸਿੱਖਿਆ ਲਈ 10 ਲੱਖ ਤੱਕ ਦੇ ਕਰਜ਼ੇ ‘ਤੇ 3 ਫ਼ੀਸਦੀ ਵਿਆਜ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਹ ਸਹੂਲਤ ਉਨ੍ਹਾਂ ਵਿਦਿਆਰਥੀਆਂ ਨੂੰ ਮਿਲੇਗੀ ਜਿਨ੍ਹਾਂ ਦੇ ਪਰਿਵਾਰ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੱਕ ਹੈ। 

ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਲਈ

ਦੇਸ਼ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਨੂੰ ਹੁਲਾਰਾ ਦੇਣ ਲਈ 500 ਕਰੋੜ ਦੀ ਲਾਗਤ ਨਾਲ ‘ਸੈਂਟਰ ਆਫ ਐਕਸੀਲੈਂਸ’ ਸਥਾਪਤ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ‘ਸਮਗਰ ਸਿੱਖਿਆ’ ਅਭਿਆਨ ਲਈ 78,572 ਕਰੋੜ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਅਗਲੇ 5 ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ 50,000 ਅਟਲ ਟਿੰਕਰਿੰਗ ਲੈਬਜ਼ ਬਣਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਵਿਗਿਆਨਕ ਸੋਚ ਪੈਦਾ ਕੀਤੀ ਜਾ ਸਕੇ।

ਇਸ ਬਜਟ ‘ਚ ਉੱਚ ਸਿੱਖਿਆ ਵਿਭਾਗ ਨੂੰ 50,078 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ। IITs ਅਤੇ ਨੈਸ਼ਨਲ ਅਪ੍ਰੈਂਟਿਸਸ਼ਿਪ ਟ੍ਰੇਨਿੰਗ ਸਕੀਮ (NATS) ਦੇ ਬਜਟ ਵਿੱਚ ਵੀ ਵਾਧਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਇਆ ਜਾ ਸਕੇ। ਅਗਲੇ 3 ਸਾਲਾਂ ਵਿੱਚ ਦੇਸ਼ ਦੇ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਨੂੰ ਬਰਾਡਬੈਂਡ ਇੰਟਰਨੈੱਟ ਨਾਲ ਜੋੜੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ।

ਇਨ੍ਹਾਂ ਵਿਦਿਆਰਥੀਆਂ ਨੂੰ ਹੋਏਗਾ ਫਾਇਦਾ

ਇਸ ਬਜਟ ਦਾ ਸਭ ਤੋਂ ਵੱਡਾ ਫਾਇਦਾ ਮੱਧ ਵਰਗੀ ਪਰਿਵਾਰਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਵੇਗਾ ਜੋ ਪੈਸੇ ਦੀ ਕਮੀ ਕਾਰਨ ਉੱਚ ਸਿੱਖਿਆ ਨਹੀਂ ਲੈ ਪਾਉਂਦੇ ਸਨ। ਕਰਜ਼ੇ ‘ਤੇ ਵਿਆਜ ਦੀ ਰਾਹਤ ਅਤੇ ਈ-ਵਾਊਚਰਸ ਰਾਹੀਂ ਮਿਲਣ ਵਾਲੀ ਸਿੱਧੀ ਸਹਾਇਤਾ ਵਿਦਿਆਰਥੀਆਂ ਲਈ ਵੱਡੀ ਰਾਹਤ ਸਾਬਤ ਹੋਵੇਗੀ।

LEAVE A REPLY

Please enter your comment!
Please enter your name here