*ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਟਰੇਡ ਯੂਨੀਅਨਾਂ ਦੇ ਸੱਦੇ ਤੇ ਦੇਸ਼ ਪੱਧਰੀ ਹੜਤਾਲ ਦਾ ਪੂਰਨ ਸਮਰਥਨ*

0
13

ਮਾਨਸਾ 4 ਫਰਵਰੀ (ਸਾਰਾ ਯਹਾਂ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਧੰਨਾ ਮੱਲ ਮਲ ਗੋਇਲ ਸਰਪ੍ਰਸ਼ਤ ਸੁਰਜੀਤ ਸਿੰਘ ਲੁਧਿਆਣਾ , ਜਨਰਲ ਸਕੱਤਰ ਗੁਰਮੇਲ ਸਿੰਘ ਮਾਛੀਕੇ , ਚੇਅਰਮੈਨ ਐਚ. ਐਸ ਰਾਣੂ , ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਬਟਾਲਾ ਅਤੇ ਸੀ.ਆਰ ਸ਼ੰਕਰ , ਮੀਤ ਪ੍ਰਧਾਨ, ਦਿਲਦਾਰ ਸਿੰਘ ਚਾਹਲ ਅਤੇ ਲੀਗਲ ਐਡਵਾਈਜ਼ਰ ਜਸਵਿੰਦਰ ਸਿੰਘ ਭੋਗਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ 12 ਫਰਵਰੀ ਨੂੰ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ , ਮਜ਼ਦੂਰਾਂ , ਕਿਸਾਨਾਂ, ਮੁਲਾਜ਼ਮਾਂ ਦੁਕਾਨਦਾਰਾਂ ਅਤੇ ਹਰ ਵਰਗ ਦੇ ਕਿਰਤੀਆਂ ਦੀਆਂ ਮੰਗਾਂ ਸਬੰਧੀ ਦੇਸ਼ ਪੱਧਰੀ ਹੜਤਾਲ ਦੇ ਸੱਦੇ ਦਾ ਪੁਰਜੂ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ ਦੇ 25 ਕਰੋੜ ਮਜ਼ਦੂਰਾਂ ਦੇ ਹਿੱਤਾਂ ਨਾਲ ਧਰੋਹ ਕਰਕੇ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਭੁਗਤ ਰਹੀ ਹੈ। ਇੱਕ ਪਾਸੇ ਦੇਸ ਦੇ ਜਲ, ਜੰਗਲ , ਜ਼ਮੀਨ ਅਤੇ ਕੁਦਰਤੀ ਖਜਾਨਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਮੁੱਫਤ ਦੇ ਭਾਅ ਲੁਟਾ ਰਹੀ ਹੈ। ਪਬਲਿਕ ਅਦਾਰਿਆਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨੂੰ ਦਬਾਇਆ ਜਾ ਰਿਹਾ ਹੈ। ਦੇਸ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਕੁੰਨਬਾਪ੍ਸਤੀ ,ਭਾਈ ਭਤੀਜਾਵਾਦ ਭੁੱਖਮਰੀ ਅਤੇ ਅਨਪੜ੍ਹਤਾ ਵਰਗੀਆਂ ਅਲਾਮਤਾਂ ਨਾਲ ਜੂਝ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਨੂੰ ਚਾਰ ਕੋਡਾ ਵਿੱਚ ਬਦਲਣਾ ਆਊਟ ਸੋਰਸਿੰਗ ਰਾਹੀਂ ਭਰਤੀ ਕਰਨੀ, ਪੈਨਸ਼ਨ ਬਹਾਲੀ ਨਾ ਕਰਨੀ ਨਰੇਗਾ ਕਾਨੂੰਨਾਂ ਵਿੱਚ ਬੇਲੋੜੀਆ ਸੋਧਾਂ ਕਰਕੇ ਮਜਦੂਰ ਜਮਾਤ ਦੇ ਹੱਕੀ ਮੰਗਾਂ ਨਾਲ ਕੀਤੇ ਵਾਅਦਿਆ ਦੀ ਵਾਅਦਾ ਖਿਲਾਫ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਆਊਟ ਸੋਰਸਿੰਗ ਰਾਹੀਂ ਭਰਤੀ ਬੰਦ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਬੇਲੋੜੀਆਂ ਸੋਧਾਂ ਰੱਦ ਕੀਤੀਆਂ ਜਾਣ। ਉਨ੍ਹਾਂ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰੀ ਟਰੇਡ ਯੂਨੀਅਨ ਦੀ ਹੜਤਾਲ ਦੇ ਪਰੋਗੂਰਾਮ ਨੂੰ ਸਫ਼ਲ ਕਰਨ ਲਈ ਆਪਣੇ ਆਪਣੇ ਇਲਾਕੇ ਵਿੱਚ ਏਰੀਏ ਪੱਧਰੀ ਪਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਜਾਵੇ ਅਤੇ ਭਵਿੱਖੀ ਦਰਪੇਸ਼ ਚਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਦਿੱਤਾ। ਅਤੇ ਜਥੇਬੰਦਕ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਹੋਰ ਮਜਬੂਤੀ, ਸੁਹਿਰਦਤਾ, ਸਹਿਣਸ਼ੀਲਤਾ ਅਤੇ ਨਿੱਜਤਾ ਤੋਂ ਉੱਪਰ ਉੱਠਕੇ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਤਾਂ ਜੋ ਅਸੀਂ ਆਪਣੇ ਕਿੱਤੇ ਦੀ ਮਾਨਤਾ ਦੇ ਸੰਘਰਸ਼ ਦੇ ਨਾਲ ਨਾਲ ਸੂਬੇ ਭਰ ਵਿੱਚ ਸਾਡੇ ਦੁਆਰਾ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਵੀ ਜਾਰੀ ਰੱਖ ਸਕੀਏ ਅਤੇ ਦੇਸ਼ ਦੇ ਹਾਕਮਾਂ ਵੱਲੋਂ ਲਿਆਂਦੇ ਜਾ ਰਹੇ ਲੋਕ ਅਤੇ ਦੇਸ਼ ਵਿਰੋਧੀ ਨੀਤੀਆਂ ਖਿਲਾਫ ਲੜੇ ਜਾ ਰਹੇ ਸਾਂਝੇ ਸੰਘਰਸ਼ ਵਿੱਚ ਵੀ ਹੋਰ ਤਨਦੇਹੀ ਨਾਲ ਬਣਦਾ ਯੋਗਦਾਨ ਪਾ ਸਕੀਏ।

LEAVE A REPLY

Please enter your comment!
Please enter your name here