*ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦੋ ਸਕੇ ਭਰਾਵਾਂ ਦੀ ਮੌਤ*

0
174

ਮਾਨਸਾ 7 ਫਰਵਰੀ  (ਸਾਰਾ ਯਹਾਂ/ਜਗਤਾਰ ਧੰਜਲ) : ਤੇਜ਼ ਰਫ਼ਤਾਰ ਕਾਰ ਦੁਆਰਾ ਦੋ ਮੋਟਰਸਾਈਕਲ ਸਵਾਰਾਂ ਨੂੰ ਡਿਪਟੀ ਕਮਿਸ਼ਨਰ ਦੇ ਘਰ ਕੋਲ ਟੱਕਰ ਮਾਰ ਦਿੱਤੀ, ਜਿਸ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਤੁਰੰਤ ਬਾਅਦ ਲੋਕਾਂ ਦੀ ਭੀੜ ਲੱਗ ਗਈ। ਇਸ ਦਾ ਪਤਾ ਲੱਗਣ ‘ਤੇ ਥਾਣਾ ਸਿਟੀ 2 ਮਾਨਸਾ ਦੀ ਪੁਲੀਸ ਵੀ ਮੌਕੇ ‘ਤੇ ਪੁੱਜ ਗਈ ਅਤੇ ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਵੇਰਵੇ ਅਨੁਸਾਰ ਦੇਰ ਸ਼ਾਮ ਨੂੰ ਸਾਢੇ ਸੱਤ ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਸਿਰਸਾ ਦੀ ਤਰਫ਼ੋਂ ਆ ਰਹੀ ਸੀ ਅਤੇ ਤਿੰਨ ਕੋਣੀ ਦੇ ਨਜ਼ਦੀਕ ਠੂਠਿਆਂਵਾਲੀ ਰੋਡ ਤੋਂ ਨੈਸ਼ਨਲ ਹਾਈਵੇ ‘ਤੇ ਆਏ ਦੋ ਮੋਟਰਸਾਈਕਲ ਸਵਾਰਾਂ ਦੇ ਵਿੱਚ ਤੇਜ਼ੀ ਨਾਲ ਲਿਆ ਕੇ ਟੱਕਰ ਮਾਰੀ ਗਈ। ਇਸ ਦੌਰਾਨ ਹੀ ਮੋਟਰਸਾਈਕਲ ਸਵਾਰ ਬੁਰ੍ਹੀ ਤਰ੍ਹਾਂ ਦੂਰ ਜਾ ਕੇ ਡਿੱਗੇ। ਇਸ ਦੇ ਬਾਅਦ ਭੀੜ ਹੋ ਗਈ ਅਤੇ ਦੋਨੋਂ ਮੋਟਰਸਾਈਕਲ ਸਵਾਰਾਂ ਨੂੰ ਉਥੋਂ ਸਿਵਲ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੀ ਸ਼ਨਾਖ਼ਤ ਸਕੇ ਭਰਾਵਾਂ ਹਰਦੀਪ ਸਿੰਘ 30 ਸਾਲਾ ਅਤੇ ਗੁਰਦੀਪ ਸਿੰਘ 34 ਸਾਲਾ ਪੁੱਤਰ ਬਲਵਿੰਦਰ ਸਿੰਘ ਵਾਰਡ ਨੰਬਰ. 01 ਮਾਨਸਾ ਵੱਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸਿਟੀ – 2 ਮਾਨਸਾ ਪੁਲਿਸ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here