*ਸਾਡੇ ਬਜ਼ੁਰਗ, ਸਾਡਾ ਮਾਣ ਤਹਿਤ ਬਜ਼ੁਰਗਾਂ ਲਈ ਸਿਹਤ ਜਾਂਚ ਕੈਂਪ ਆਯੋਜਿਤ*

0
14

ਮਾਨਸਾ, 18 ਫਰਵਰੀ (ਸਾਰਾ ਯਹਾਂ) : ਡਿਪਟੀ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਖੁਸ਼ਵੀਰ ਕੌਰ ਦੀ ਆਗਵਾਈ ਹੇਠ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਮੈਡੀਕਲ ਅਤੇ ਹੈਲਥ ਚੈਕਅੱਪ ਕੈਂਪ ਲਗਾਇਆ ਗਿਆ।
ਕੈਂਪ ਵਿੱਚ ਹੱਡੀਆਂ ਅਤੇ ਅੱਖਾਂ ਦੇ ਇਲਾਜ਼ ਨਾਲ ਸਬੰਧਿਤ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫ਼ਤ ਚੈਕਅੱਪ ਕੀਤਾ ਗਿਆ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਕੈਂਪ ਦੌਰਾਨ ਯੋਗਾ ਮਾਹਿਰਾਂ ਵੱਲੋਂ ਬਜ਼ੁਰਗਾਂ ਨੂੰ ਯੋਗਾ ਰਾਹੀਂ ਤੰਦਰੁਸਤ ਰਹਿਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵਰਤਮਾਨ ਸਮੇਂ ਵਿੱਚ ਵਧ ਰਹੇ ਵਿੱਤੀ ਫਰਾਡਾਂ ਤੋਂ ਬਚਾਅ ਲਈ  ਜਾਗਰੂਕਤਾ ਸੈਸ਼ਨ ਕਰਵਾਏ ਗਏ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰੇਟਾ ਵੱਲੋਂ ਬਜ਼ੁਰਗਾਂ ਦੇ ਅਧਿਕਾਰਾਂ ਸਬੰਧੀ ਵਿਸ਼ੇਸ਼ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ, ਲੋੜਵੰਦ ਅਤੇ ਯੋਗ ਲਾਭਪਾਤਰੀਆਂ ਲਈ ਬੁਢਾਪਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡ ਬਣਾਉਣ ਲਈ ਕਿਹਾ। ਇਸ ਦੌਰਾਨ ਸਮੂਹ ਬਜ਼ੁਰਗ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇੰਨ੍ਹਾਂ ਕੈਂਪਾਂ ਦਾ ਲਾਹਾ ਲੈਣ।

LEAVE A REPLY

Please enter your comment!
Please enter your name here