ਸਮੂਹ ਰਾਜਨੀਤਕ ਪਾਰਟੀਆਂ 18 ਦਸੰਬਰ ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜਮ੍ਹਾਂ ਕਰਵਾਉਣ : ਮੁੱਖ ਚੋਣ ਅਫ਼ਸਰ

0
22

ਚੰਡੀਗੜ੍ਹ,(ਸਾਰਾ ਯਹਾ) 11 ਦਸੰਬਰ :  ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਪੰਜਾਬ ਰਾਜ ਦੀਆਂ ਸਮੂੰਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨਾਲ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚਲ ਰਹੀ ਮੁਹਿੰਮ ਬਾਰੇ ਮੀਟਿੰਗ ਕੀਤੀ ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਪੰਜਾਬ ਰਾਜ ਦੀਆਂ ਸਮੂਹ ਰਜਿਸਟਰਡ ਅਤੇ ਅਨਰਜਿਸਟਰਡ ਰਾਜਨੀਤਕ ਪਾਰਟੀਆਂ ਦੇ ਪ੍ਰਤੀਨਿੱਧਾਂ ਨੁੰ ਕਿਹਾ ਕਿ 18 ਦਸੰਬਰ 2018 ਤੱਕ ਬੂਥ ਲੈਵਲ ਏਜੰਟਾਂ ਦੀਆਂ ਸੂਚੀਆਂ ਜ਼ਰੂਰ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸੁਧਾਈ ਚਲ ਰਹੀ ਮੁਹਿੰਮ ਦੌਰਾਨ ਵੋਟਰ ਸੂਚੀਆਂ ਵਿਚੋਂ ਦੋਹਰੇ ਇੰਦਰਾਜ ਨੂੰ ਕੱਟਣਾ, ਪੱਕੇ ਤੌਰ ‘ਤੇ ਰਿਹਾਇਸ਼ ਬਦਲਣ ਵਾਲੇ ਅਤੇ ਮਰ ਚੁੱਕੇ ਲੋਕਾਂ ਦੀਆਂ ਵੋਟਾਂ ਕੱਟਣ ਦਾ ਕੰਮ ਕੀਤਾ ਜਾ ਰਿਹਾ ਹੈ ।
ਸੀ.ਈ.ਓ. ਨੇ ਇਸ ਮੌਕੇ ਹਾਜ਼ਰ ਸਮੂਹ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਾ ਇਕਾਈ ਦੇ ਆਗੂਆਂ ਨੂੰ ਵੀ ਚੋਣਾਂ ਸਬੰਧੀ ਹੋਣ ਵਾਲੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਲਈ ਕਹਿਣ।ਮੀਟਿੰਗ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਪ੍ਰਤੀਨੱਧ ਨੇ ਮੁੱਖ ਚੋਣ ਅਫ਼ਸਰ ਨੂੰ ਬੇਨਤੀ ਕੀਤੀ ਕਿ ਉਹ ਬੂਥ ਲੈਵਲ ਅਫ਼ਸਰਾਂ ਨੂੰ ਨਿਰਦੇਸ਼ ਦੇਣ ਕਿ ਉਹ ਝੁੱਗੀਆਂ ਝੋਪੜੀਆਂ ਵਿੱਚ ਵੋਟਰ ਸੂਚੀਆਂ ਦੀ ਪੜਤਾਲ ਕਰਵਾਉਣ ਸਬੰਧੀ ਹੁਕਮ ਜਾਰੀ ਕਰਨ।

ਆਮ ਆਦਮੀ ਪਾਰਟੀ ਦੇ ਪ੍ਰਤੀਨੱਧ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੇਠਲੇ ਪੱਧਰ ਤੱਕ ਵੋਟਰ ਸੁਚੀਆਂ ਦਾ ਪ੍ਰਚਾਰ ਨਾ ਕਰਨ ਸਬੰਧੀ ਕੀਤੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ 12 ਦਸੰਬਰ 2018 ਤੱਕ ਇਸ ਸਬੰਧੀ ਰਿਪੋਰਟ ਦੇਣ ਦੇ ਹੁਕਮ ਦਿੱਤੇ।


EDITED BY : SARA YAHA | | Last Updated : 7:25 PM 11 ਦਸੰਬਰ  2018

LEAVE A REPLY

Please enter your comment!
Please enter your name here