

ਮਾਨਸਾ, 12 ਮਾਰਚ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਧਲੇਵਾਂ ਪਿੰਡ ਦੀ ਧੀ ਮਨਪ੍ਰੀਤ ਕੌਰ ਪੁੱਤਰੀ ਸਰਦਾਰ ਸੁਖਦੇਵ ਸਿੰਘ ਵੱਲੋਂ UPSC ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰਕੇ ਆਪਣੇ ਪਰਿਵਾਰ, ਪਿੰਡ ਅਤੇ ਸਾਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਗਿਆ। ਇਸ ਮਾਣ ਵਾਲੇ ਮੌਕੇ ‘ਤੇ ਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ।
ਇਹ ਸਫਲਤਾ ਸਾਡੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਹੈ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਮਨਪ੍ਰੀਤ ਕੌਰ ਨੂੰ ਦਿਲੋਂ ਵਧਾਈਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ।























